ਅਗਨੀਪਥ ਪ੍ਰੋਜੈਕਟ ਦੇ ਵਿਰੋਧ ਕਾਰਨ ਕਈ ਟਰੇਨਾਂ ਰੱਦ

ਅੰੰਮਿ੍ਤਸਰ: ਕੇਂਦਰ ਸਰਕਾਰ ਦੀ ‘ਅਗਨੀਪਥ ਭਾਰਤੀ ਯੋਜਨਾ’ ਖ਼ਿਲਾਫ਼ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਨੌਜਵਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਨੌਜਵਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਪਲੇਟਫਾਰਮਾਂ ’ਤੇ ਸਥਿਤ ਸਾਰੇ ਦਫ਼ਤਰਾਂ ਦੀਆਂ ਖਿੜਕੀਆਂ ਦੀ ਭੰਨਤੋੜ ਕੀਤੀ ਅਤੇ ਰੇਲਵੇ ਸਟੇਸ਼ਨ ’ਤੇ ਕਾਫੀ ਨੁਕਸਾਨ ਕੀਤਾ।

ਜਿਸ ਤੋਂ ਬਾਅਦ ਪੁਲਿਸ ਨੇ ਪੂਰੇ ਪੰਜਾਬ ‘ਚ ਹਾਈ ਅਲਰਟ ਕਰ ਦਿੱਤਾ ਅਤੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ‘ਤੇ ਵੀ ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਹਾਲ ਹੀ ਵਿੱਚ ਬਿਹਾਰ ਵਿੱਚ ਵੀ ਕਾਫੀ ਰੋਸ ਪ੍ਰਦਰਸ਼ਨ ਹੋਇਆ ਸੀ ਅਤੇ ਰੇਲ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ ਗਈ ਸੀ ਅਤੇ ਅੱਜ ਵੀ ਲੁਧਿਆਣਾ ਦੇ ਰੇਲਵੇ ਸਟੇਸ਼ਨ ਦੀ ਨੌਜਵਾਨਾਂ ਵੱਲੋਂ ਭੰਨਤੋੜ ਕੀਤੀ ਗਈ ਸੀ, ਜਿਸ ਕਾਰਨ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਉੱਤੇ ਪੁਲਿਸ ਦੀ ਨਫਰੀ ਵਧਾ ਦਿੱਤੀ ਗਈ ਸੀ ਤਾਂ ਜੋ ਇਸ ਨੂੰ ਰੋਕਣ ਲਈ ਰੇਲਵੇ ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਅੱਜ ਵੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਤਿੰਨ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਅੱਜ ਜੋ ਤਿੰਨ ਟਰੇਨਾਂ ਰੱਦ ਕੀਤੀਆਂ ਗਈਆਂ ਹਨ ਅਤੇ ਯਾਤਰੀ ਵੀ ਰੇਲਵੇ ਨੂੰ ਸਹਿਯੋਗ ਦੇਣ
ਇਸ ਦੇ ਨਾਲ ਹੀ ਰੇਲਵੇ ਪੁਲਿਸ ਅਧਿਕਾਰੀ ਧਰਮਿੰਦਰ ਨੇ ਵੀ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਨਾਲ ਭਰਮਾਉਣ ਵਿੱਚ ਨਾ ਆਉਣ ਦੀ ਅਪੀਲ ਕੀਤੀ।

Leave a Reply

%d bloggers like this: