ਅੰਮ੍ਰਿਤਸਰ ‘ਚ ਭਾਜਪਾ ਤੇ ਕਾਂਗਰਸੀ ਕੌਂਸਲਰ ‘ਆਪ’ ‘ਚ ਸ਼ਾਮਲ

ਅੰੰਮਿ੍ਤਸਰ: ਚੋਣਾਂ ਤੋਂ ਬਾਅਦ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸ ਨੂੰ ਮੰਗਲਵਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਭਾਜਪਾ ਅਤੇ ਕਾਂਗਰਸ ਦੇ ਕੌਂਸਲਰ ਆਪੋ-ਆਪਣੀਆਂ ਪਾਰਟੀਆਂ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਜਰਨੈਲ ਸਿੰਘ, ਵਿਧਾਇਕ ਦਿੱਲੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਾਤ ਨੇ ਨਵੇਂ ਮੈਂਬਰਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ।

ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ 5 ਨਗਰ ਕੌਂਸਲਰ ਕਾਂਗਰਸ ਅਤੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਹਨ। ਜਰਨੈਲ ਸਿੰਘ ਢੋਟ ਨੇ ਭਾਜਪਾ ਛੱਡ ਦਿੱਤੀ ਹੈ, ਜਦਕਿ ਨਿਸ਼ਾ ਢਿੱਲੋਂ, ਸਤਨਾਮ ਸਿੰਘ, ਅਵਿਨਾਸ਼ ਜੌਲੀ ਅਤੇ ਜੀਤ ਐਸ ਭਾਟੀਆ ਨੇ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਹਨ। ਜਰਨੈਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਚੰਗੇ ਫੈਸਲੇ ਲੈ ਰਹੀ ਹੈ ਅਤੇ ਨਵੀਂ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਮੁਹਿੰਮ ਵਿੱਢੀ ਹੋਈ ਹੈ। ਸਰਕਾਰ ਦੇ ਫੈਸਲਿਆਂ ਦਾ ਪੰਜਾਬ ਦੇ ਲੋਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਇਹੀ ਵੱਡਾ ਕਾਰਨ ਹੈ ਕਿ ਲਗਾਤਾਰ ਵੱਧ ਤੋਂ ਵੱਧ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ।

Leave a Reply

%d bloggers like this: