ਅੰਮ੍ਰਿਤਸਰ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਚੰਡੀਗੜ੍ਹ: ਅੰਮ੍ਰਿਤਸਰ ਦੇ ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ ‘ਚ ਸ਼ਨੀਵਾਰ ਨੂੰ ਭਿਆਨਕ ਅੱਗ ਲੱਗ ਗਈ ਪਰ ਮਰੀਜ਼ ਅਤੇ ਉਨ੍ਹਾਂ ਦੇ ਸੇਵਾਦਾਰਾਂ ਨੂੰ ਸੁਰੱਖਿਅਤ ਬਾਹਰ ਕੱਢ ਲੈਣ ਕਾਰਨ ਵੱਡਾ ਹਾਦਸਾ ਟਲ ਗਿਆ।

ਇਮਾਰਤ ਦੀਆਂ ਤਿੰਨ ਮੰਜ਼ਿਲਾਂ ਨੂੰ ਨੁਕਸਾਨ ਪਹੁੰਚਿਆ ਹੈ ਪਰ ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।

Leave a Reply

%d bloggers like this: