ਆਖਰੀ ਦਿਨ 931 ਨਾਮਜ਼ਦਗੀਆਂ ਦਾਖਲ ਹੋਈਆਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਮੰਗਲਵਾਰ ਨੂੰ ਖੁਲਾਸਾ ਕੀਤਾ ਕਿ ਐਨਕੋਰ ਸਾਫਟਵੇਅਰ ‘ਤੇ ਉਪਲਬਧ ਅੰਕੜਿਆਂ ਅਨੁਸਾਰ ਪੰਜਵੇਂ ਦਿਨ ਰਾਜ ਵਿੱਚ ਸਿਰਫ਼ 931 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ।

ਪਿਛਲੇ ਦਿਨਾਂ ਵਿੱਚ 1348 ਨਾਮਜ਼ਦਗੀਆਂ ਦਾਖ਼ਲ ਹੋਣ ਨਾਲ ਹੁਣ ਰਾਜ ਵਿੱਚ ਦਾਖ਼ਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 2279 ਹੋ ਗਈ ਹੈ।

ਸੀਈਓ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ ‘ਆਪਣੇ ਉਮੀਦਵਾਰ ਨੂੰ ਜਾਣੋ’ ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਆਪਣੀ ਫੋਟੋ ਨਾਲ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।

Leave a Reply

%d bloggers like this: