ਇੰਡੀਆ ਗੇਟ ‘ਤੇ ਸਥਾਪਿਤ ਕੀਤਾ ਜਾਵੇਗਾ ਸੁਭਾਸ਼ ਚੰਦਰ ਬੋਸ ਦਾ ਬੁੱਤ: PM ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਗ੍ਰੇਨਾਈਟ ਨਾਲ ਬਣੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਸ਼ਾਨਦਾਰ ਮੂਰਤੀ ਇੰਡੀਆ ਗੇਟ ‘ਤੇ ਸਥਾਪਿਤ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਨੇਤਾਜੀ ਬੋਸ ਦੀ ਵਿਸ਼ਾਲ ਮੂਰਤੀ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਉਨ੍ਹਾਂ ਦੀ ਹੋਲੋਗ੍ਰਾਮ ਮੂਰਤੀ ਉਸੇ ਸਥਾਨ ‘ਤੇ ਮੌਜੂਦ ਰਹੇਗੀ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਬੋਸ ਦੀ 125ਵੀਂ ਜਯੰਤੀ ਦੇ ਮੌਕੇ ‘ਤੇ 23 ਜਨਵਰੀ ਨੂੰ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ।

ਟਵੀਟ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਕੀਤਾ।

ਉਨ੍ਹਾਂ ਕਿਹਾ, ”ਇਕ ਅਜਿਹੇ ਸਮੇਂ ਜਦੋਂ ਪੂਰਾ ਦੇਸ਼ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮਨਾ ਰਿਹਾ ਹੈ, ਮੈਨੂੰ ਇਹ ਸਾਂਝਾ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਗ੍ਰੇਨਾਈਟ ਨਾਲ ਬਣੀ ਉਨ੍ਹਾਂ ਦੀ ਵਿਸ਼ਾਲ ਮੂਰਤੀ ਇੰਡੀਆ ਗੇਟ ‘ਤੇ ਸਥਾਪਿਤ ਕੀਤੀ ਜਾਵੇਗੀ। ਭਾਰਤ ਉਸ ਦਾ ਰਿਣੀ ਹੈ।”

ਉਨ੍ਹਾਂ ਕਿਹਾ, “ਜਦੋਂ ਤੱਕ ਨੇਤਾਜੀ ਬੋਸ ਦੀ ਵਿਸ਼ਾਲ ਮੂਰਤੀ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਉਨ੍ਹਾਂ ਦੀ ਇੱਕ ਹੋਲੋਗ੍ਰਾਮ ਮੂਰਤੀ ਉਸੇ ਸਥਾਨ ‘ਤੇ ਮੌਜੂਦ ਰਹੇਗੀ। ਮੈਂ ਨੇਤਾ ਜੀ ਦੀ ਜਯੰਤੀ, 23 ਜਨਵਰੀ ਨੂੰ ਹੋਲੋਗ੍ਰਾਮ ਬੁੱਤ ਦਾ ਉਦਘਾਟਨ ਕਰਾਂਗਾ।”

ਬੁੱਤ ਨੂੰ ਵਿਸ਼ਾਲ ਛੱਤਰੀ ਹੇਠ ਸਥਾਪਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਛਾਉਣੀ ਵਿਚ ਕਿੰਗ ਜਾਰਜ ਪੰਜਵੇਂ ਦੀ ਮੂਰਤੀ ਸੀ, ਜਿਸ ਨੂੰ 1968 ਵਿਚ ਹਟਾ ਦਿੱਤਾ ਗਿਆ ਸੀ।

Leave a Reply

%d bloggers like this: