ਐਲਓਸੀ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਇਕ ਅੱਤਵਾਦੀ ਮਾਰਿਆ ਗਿਆ

ਜੰਮੂ: ਰੱਖਿਆ ਸੂਤਰਾਂ ਨੇ ਦੱਸਿਆ ਕਿ ਫੌਜ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਕੰਟਰੋਲ ਰੇਖਾ (ਐੱਲ.ਓ.ਸੀ.) ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ‘ਚ ਇਕ ਅੱਤਵਾਦੀ ਮਾਰਿਆ ਗਿਆ।

ਸੂਤਰਾਂ ਨੇ ਦੱਸਿਆ ਕਿ ਨੌਸ਼ਹਿਰਾ ਸੈਕਟਰ ਦੇ ਕਲਾਲ ਇਲਾਕੇ ‘ਚ ਅੱਤਵਾਦੀਆਂ ਨੇ ਭਾਰਤੀ ਸਰਹੱਦ ‘ਚ ਘੁਸਪੈਠ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਨੇ ਕਿਹਾ, “ਫੌਜ ਦੇ ਅਲਰਟ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਆਪਰੇਸ਼ਨ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ, ਜੋ ਅਜੇ ਵੀ ਜਾਰੀ ਹੈ।”

Leave a Reply

%d bloggers like this: