ਐਸ.ਡੀ.ਐਮ ਬੰਗਾ ਨੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਹਾ

ਬੰਗਾ (ਨਵਾਂਸ਼ਹਿਰ) : ਸ. ਬੰਗਾ ਦੀ ਸਬ-ਡਵੀਜ਼ਨਲ ਮੈਜਿਸਟਰੇਟ (ਐਸਡੀਐਮ) ਨਵਨੀਤ ਕੌਰ ਬੱਲ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਅਪਣਾ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਹੁਣ ਸਮਾਂ ਆ ਗਿਆ ਹੈ, ਇਸ ਲਈ ਕਿਸਾਨਾਂ ਨੂੰ ਝੋਨੇ ਦੀ ਰਵਾਇਤੀ ਲੁਆਈ ਦੀ ਬਜਾਏ ਡੀਐਸਆਰ ਨੂੰ ਅਪਣਾਉਣ ਦੀ ਅਪੀਲ ਕੀਤੀ।
ਐਸ.ਡੀ.ਐਮ ਬੰਗਾ ਨਵਨੀਤ ਕੌਰ ਬੱਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਪਿੰਡ ਕੰਗਰੌੜ ਦਾ ਦੌਰਾ ਕੀਤਾ ਜਿੱਥੇ ਇੱਕ ਕਿਸਾਨ ਦਰਬਾਰਾ ਸਿੰਘ ਨੇ ਆਪਣੀ 12 ਏਕੜ ਜ਼ਮੀਨ ਵਿੱਚ ਡੀਐਸਆਰ ਤਕਨੀਕ ਦੀ ਵਰਤੋਂ ਕੀਤੀ।
ਦਰਬਾਰਾ ਸਿੰਘ ਦੀ ਸ਼ਲਾਘਾ ਕਰਦਿਆਂ ਐਸ.ਡੀ.ਐਮ ਨੇ ਹੋਰਨਾਂ ਨੂੰ ਵੀ ਅੱਗੇ ਆਉਣ ਅਤੇ ਅਜਿਹੀ ਕਾਢ ਅਪਣਾਉਣ ਲਈ ਕਿਹਾ ਜਿਸ ਨਾਲ ਉਨ੍ਹਾਂ ਦੀ ਮਿਹਨਤ ਅਤੇ ਪਾਣੀ ਦੀ ਲਾਗਤ ਘਟੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੀਐਸਆਰ ਅਪਨਾਉਣ ਲਈ 1500 ਰੁਪਏ ਪ੍ਰਤੀ ਏਕੜ ਬੋਨਸ ਦਿੱਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਇਸ ਪ੍ਰੋਗਰਾਮ ਦਾ ਪੂਰਾ ਲਾਭ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਡੀਐਸਆਰ ਤਕਨੀਕ ਰਾਹੀਂ 20 ਤੋਂ 25 ਫੀਸਦੀ ਤੱਕ ਪਾਣੀ ਦੀ ਬਚਤ ਕਰ ਸਕਦੇ ਹਨ ਅਤੇ ਫ਼ਸਲ ਦਾ ਵੱਧ ਝਾੜ ਲੈ ਸਕਦੇ ਹਨ।
ਬੱਲ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਲਗਾਤਾਰ ਕਿਸਾਨਾਂ ਦੇ ਸੰਪਰਕ ਵਿੱਚ ਹੈ ਅਤੇ ਡੀਐਸਆਰ ਤਕਨੀਕ ਨੂੰ ਉਤਸ਼ਾਹਿਤ ਕਰਨ ਲਈ ਰੋਜ਼ਾਨਾ ਜਾਗਰੂਕਤਾ ਕੈਂਪ ਲਗਾ ਰਿਹਾ ਹੈ।
ਖੇਤੀਬਾੜੀ ਵਿਕਾਸ ਅਫ਼ਸਰ ਸੁਖਜਿੰਦਰ ਪਾਲ ਨੇ ਦੱਸਿਆ ਕਿ ਬੰਗਾ ਵਿੱਚ ਬੋਨਸ ਸਿੱਧੇ ਤੌਰ ’ਤੇ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰਨ ਲਈ ਡੀਐਸਆਰ ਅਪਣਾਏ ਕਿਸਾਨਾਂ ਦੇ ਰਿਕਾਰਡ ਦੀ ਪੜਤਾਲ ਕਰਨ ਲਈ ਅੱਠ ਟੀਮਾਂ ਦਾ ਗਠਨ ਕੀਤਾ ਗਿਆ ਹੈ।

Leave a Reply

%d bloggers like this: