ਕਰਨਾਟਕ ਦੇ ਬੰਗਲੌਰ ਵਿੱਚ ਇੱਕ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਉਤਾਰਨ ਲਈ ਕਹਿਣ ‘ਤੇ SGPC ਨੇ ਸਖ਼ਤ ਇਤਰਾਜ਼ ਜਤਾਇਆ ਹੈ।

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਨਾਟਕ ਦੇ ਬੰਗਲੌਰ ਵਿੱਚ ਇੱਕ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਆਪਣੀ ਪੱਗ ਉਤਾਰ ਕੇ ਕਾਲਜ ਵਿੱਚ ਆਉਣ ਲਈ ਕਹਿਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ।

ਇਸ ਸਬੰਧ ਵਿੱਚ ਕਰਨਾਟਕ ਦੇ ਮੁੱਖ ਮੰਤਰੀ ਨੂੰ ਭੇਜੇ ਇੱਕ ਪੱਤਰ ਵਿੱਚ ਐਸਜੀਪੀਸੀ ਨੇ ਉਨ੍ਹਾਂ ਨੂੰ ਸੂਬੇ ਵਿੱਚ ਸਿੱਖਾਂ ਦੀ ਧਾਰਮਿਕ ਆਜ਼ਾਦੀ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ ਅਤੇ ਉਨ੍ਹਾਂ ਨੂੰ ਭਾਰਤ ਵਿੱਚ ਪਾਏ ਯੋਗਦਾਨ ਨੂੰ ਵੀ ਯਾਦ ਕਰਵਾਇਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੂੰ ਆਪਣੇ ਹੀ ਦੇਸ਼ ਵਿੱਚ ਦਸਤਾਰਾਂ ਉਤਾਰਨ ਲਈ ਮਜਬੂਰ ਕਰਨਾ ਅਸਹਿਣਯੋਗ ਹੈ।
ਉਨ੍ਹਾਂ ਕਿਹਾ ਕਿ ਇਹ ਇੱਕ ਗੈਰ-ਸੰਵਿਧਾਨਕ ਫੈਸਲਾ ਹੈ ਜਿਸ ਨੂੰ ਕਦੇ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਵਿੱਚ ਦਸਤਾਰ ਦੀ ਬਹੁਤ ਮਹੱਤਤਾ ਹੈ ਅਤੇ ਇਹ ਸਿੱਖ ਪਹਿਰਾਵੇ ਦਾ ਅਹਿਮ ਅੰਗ ਹੈ। ਕਿਸੇ ਨੂੰ ਵੀ ਦਸਤਾਰ ਉਤਾਰਨ ਲਈ ਮਜਬੂਰ ਕਰਨਾ ਸਿੱਖ ਪਰੰਪਰਾਵਾਂ ਅਤੇ ਸਿਧਾਂਤਾਂ ਦੀ ਉਲੰਘਣਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਿੱਖ ਕੌਮ ਨੇ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਅਤੇ ਜੇਕਰ ਅੱਜ ਦੇਸ਼ ਦਾ ਸੱਭਿਆਚਾਰ ਜ਼ਿੰਦਾ ਹੈ ਤਾਂ ਇਹ ਸਿੱਖਾਂ ਦੀ ਬਦੌਲਤ ਹੈ।
ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਿੱਖਾਂ ਦੀ ਦਸਤਾਰ ਬਾਰੇ ਸਵਾਲ ਉਠਾਏ ਜਾ ਰਹੇ ਹਨ, ਜਿਨ੍ਹਾਂ ਦਾ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਚੀਫ਼ ਜਸਟਿਸ ਅਤੇ ਫ਼ੌਜ ਮੁਖੀ ਵੀ ਸਿੱਖ ਰਹੇ ਹਨ।
. ਉਨ੍ਹਾਂ ਕਿਹਾ ਕਿ ਅੱਜ ਦੁਨੀਆਂ ਭਰ ਵਿੱਚ ਸਿੱਖ ਵੱਖ-ਵੱਖ ਤਰ੍ਹਾਂ ਦੀਆਂ ਦਸਤਾਰਾਂ ਸਜਾ ਕੇ ਕੰਮ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਦੇਸ਼ ਭਾਰਤ ਵਿੱਚ ਦਸਤਾਰ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ਦਾ ਦਮਨ ਕਦੇ ਵੀ ਦੇਸ਼ ਦੇ ਹਿੱਤ ਵਿੱਚ ਨਹੀਂ ਹੋ ਸਕਦਾ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਅਜਿਹੇ ਮਾਮਲਿਆਂ ਵਿੱਚ ਦਖ਼ਲ ਦੇਣ ਅਤੇ ਲੋਕਾਂ ਦੀ ਧਾਰਮਿਕ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਹਰ ਸੂਬੇ ਨੂੰ ਹਦਾਇਤਾਂ ਜਾਰੀ ਕਰਨ ਦੀ ਮੰਗ ਵੀ ਕੀਤੀ ਹੈ।
ਉਨ੍ਹਾਂ ਨੇ ਕਰਨਾਟਕ ਸਰਕਾਰ ਤੋਂ ਇਸ ਘਿਨਾਉਣੇ ਕਾਰੇ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਸਿੱਖਾਂ ਦੀ ਧਾਰਮਿਕ ਆਜ਼ਾਦੀ ਵਿਚ ਰੁਕਾਵਟ ਪਾਉਣ ਵਾਲਿਆਂ ਨੂੰ ਜਵਾਬਦੇਹ ਬਣਾਉਣ ਦੀ ਸਖ਼ਤ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੀ ਧਾਰਮਿਕ ਆਜ਼ਾਦੀ ਨੂੰ ਦਬਾਉਣ ਵਾਲੀ ਕਿਸੇ ਵੀ ਕਾਰਵਾਈ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

Leave a Reply

%d bloggers like this: