ਕਾਂਗਰਸ ਨੂੰ ਝਟਕਾ, ਜਗਮੋਹਨ ਕੰਗ ਨੇ ਆਪਣੇ ਪੁੱਤਰ ਨੂੰ ਖਰੜ ਤੋਂ ਆਜ਼ਾਦ ਉਮੀਦਵਾਰ ਵਜੋਂ ਉਤਾਰਿਆ

ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਪਾਰਟੀ ਵਿਰੁੱਧ ਬਗਾਵਤ ਕਰਦਿਆਂ ਖਰੜ ਵਿਧਾਨ ਸਭਾ ਹਲਕੇ ਤੋਂ ਪਾਰਟੀ ਵੱਲੋਂ ਟਿਕਟ ਨਾ ਦਿੱਤੇ ਜਾਣ ‘ਤੇ ਨਰਾਜ਼ਗੀ ਜਤਾਈ ਹੈ।

ਕੰਗ ਨੇ ਅੱਜ ਐਲਾਨ ਕੀਤਾ ਕਿ ਉਹ ਕਾਂਗਰਸ ਦੇ ਅਧਿਕਾਰਤ ਉਮੀਦਵਾਰ ਵਿਜੇ ਸ਼ਰਮਾ ਟਿੰਕੀ, ਜੋ ਕਿ ਸ਼ਰਾਬ ਦੇ ਠੇਕੇਦਾਰ ਹਨ, ਦਾ ਵਿਰੋਧ ਕਰਨਗੇ, ਜਿਸ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਨੇੜਤਾ ਕਾਰਨ ਖਰੜ ਤੋਂ ਟਿਕਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਚੰਨੀ ਨੇ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਦੀ ਉਮੀਦਵਾਰੀ ਦਾ ਵਿਰੋਧ ਕੀਤਾ ਸੀ।

ਕੰਗ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਯਾਦਵਿੰਦਰ ਸਿੰਘ ਬੰਨੀ ਕੰਗ ਖਰੜ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ। ਉਨ੍ਹਾਂ ਪਿੰਡ ਮਾਜਰੀ ਵਿੱਚ ਆਪਣੇ ਸਮਰਥਕਾਂ ਦੀ ਮੀਟਿੰਗ ਕਰਕੇ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਹੈ ਅਤੇ ਉਨ੍ਹਾਂ ਦੀਆਂ ਸਮਾਜ ਅਤੇ ਪਾਰਟੀ ਲਈ ਸੇਵਾਵਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ।

Leave a Reply

%d bloggers like this: