ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ

ਫਿਰੋਜ਼ਪੁਰ: ਪਿਰਥੀ ਸਿੰਘ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਕਿਉਂਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ। ਇਸ ਦੇ ਨਾਲ ਹੀ ਮਿੱਟੀ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ ਅਤੇ ਮਿੱਟੀ ਵਿੱਚ ਮੌਜੂਦ ਸੂਖਮ ਜੀਵ ਅਤੇ ਜੈਵਿਕ ਪਦਾਰਥ ਨਸ਼ਟ ਹੋ ਜਾਂਦੇ ਹਨ।

ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਹਰੀ ਖਾਦ ਅਤੇ ਮੱਕੀ ਦੀ ਬਿਜਾਈ ਕਰਨ ਦੀ ਅਪੀਲ ਕੀਤੀ। ਫ਼ਸਲ ਨੂੰ 40-55 ਦਿਨਾਂ ਬਾਅਦ ਖੇਤ ਵਿੱਚ ਪਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਜੈਵਿਕ ਮਾਦਾ ਆਦਿ ਵਿੱਚ ਸੁਧਾਰ ਹੁੰਦਾ ਹੈ ਅਤੇ ਪ੍ਰਤੀ ਏਕੜ 25 ਕਿਲੋ ਨਾਈਟ੍ਰੋਜਨ ਖਾਦ ਦੀ ਵੀ ਬੱਚਤ ਹੁੰਦੀ ਹੈ।

ਇਸ ਯੰਤਰ ਦਾ ਬੀਜ ਸਬਸਿਡੀ ਦੇ ਆਧਾਰ ‘ਤੇ ਕਿਸਾਨਾਂ ਲਈ ਸਮੂਹ ਬਲਾਕ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਫਿਰੋਜ਼ਪੁਰ ਦੇ ਦਫ਼ਤਰਾਂ ਵਿੱਚ ਉਪਲਬਧ ਹੈ।

Leave a Reply

%d bloggers like this: