ਜਿਨ੍ਹਾਂ ਨੇ ਕਈ ਸਾਲ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕੀਤੀਆਂ
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਅਤੇ ਪੰਥਕ ਜਥੇਬੰਦੀਆਂ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਭਲੇ ਲਈ ਜੇਲਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਕਰ ਰਹੀਆਂ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਜਨਰਲ ਇਜਲਾਸ ਦੌਰਾਨ ਇਸ ਸਬੰਧੀ ਮਤੇ ਪਾਸ ਕਰਕੇ ਭਾਰਤ ਸਰਕਾਰ ਨੂੰ ਭੇਜੇ ਜਾ ਰਹੇ ਹਨ।
ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਹੀ ਗੁਰੂ ਸਾਹਿਬ ਦੀ ਰਹਿਨੁਮਾਈ ਹੇਠ ਕੈਦੀਆਂ ਦੀ ਰਿਹਾਈ ਲਈ ਯਤਨ ਕੀਤੇ ਹਨ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 30 ਅਪ੍ਰੈਲ ਨੂੰ ਪੈਣਗੇ।ਉਨ੍ਹਾਂ ਦੱਸਿਆ ਕਿ ਭੋਗ ਉਪਰੰਤ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਜਾਵੇਗੀ।
ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਉਪ ਸਕੱਤਰ ਗੁਰਮੀਤ ਸਿੰਘ ਬੁੱਟਰ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।