ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਭੋਜਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਭੋਜਨ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ੍ਰੀ ਧਾਮੀ ਨੇ ਕਿਹਾ ਕਿ ਸੰਗਤਾਂ ਨੂੰ ਗੁਰਦੁਆਰਿਆਂ ਅੰਦਰ ਬਿਜਲੀ ਦੇ ਉਪਕਰਨਾਂ ਦੀ ਸਹੀ ਸਾਂਭ-ਸੰਭਾਲ ਅਤੇ ਨਿਰੰਤਰ ਨਿਗਰਾਨੀ ਰੱਖਣ ਲਈ ਵਾਰ-ਵਾਰ ਅਪੀਲ ਕੀਤੀ ਗਈ ਹੈ। ਪਰ ਅਫਸੋਸ ਦੀ ਗੱਲ ਹੈ ਕਿ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਗੁਰੂ ਘਰ ਦੇ ਅੰਦਰ ਬਿਜਲੀ ਦੇ ਯੰਤਰਾਂ ਨੂੰ ਅੱਗ ਲੱਗਣ ਦੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ।
ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬ ਦੀ ਸੇਵਾ ਸੁਚੇਤ ਢੰਗ ਨਾਲ ਕਰਨ ਅਤੇ ਬਿਜਲੀ ਦੇ ਉਪਕਰਨਾਂ ਨੂੰ ਲੋੜ ਅਨੁਸਾਰ ਚਲਾਉਣ।
ਉਨ੍ਹਾਂ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸੁਹਿਰਦਤਾ ਨਾਲ ਨਿਭਾਉਣ।

Leave a Reply

%d bloggers like this: