ਫੜੇ ਗਏ ਮੁਲਜ਼ਮ ਦੀ ਪਛਾਣ ਪਿੰਡ ਸਾਲਾਹਪੁਰ ਦੇ ਵਸਨੀਕ ਇਕਬਾਲ ਸਿੰਘ ਵਜੋਂ ਹੋਈ ਹੈ, ਜਿਸ ‘ਤੇ ਪੰਜਾਬ ਸਰਕਾਰ ਦੇ ਪੰਜਾਬ ਕੰਪੇਨਸਟਰੀ ਫੋਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ (ਪਨਕੈਂਪਾ) ਪ੍ਰੋਗਰਾਮ ਤਹਿਤ ਜੰਗਲਾਤ ਵਿਭਾਗ ਵੱਲੋਂ ਲਗਾਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਣ ਦਾ ਵੀ ਦੋਸ਼ ਹੈ। ਇਸ ਤੋਂ ਇਲਾਵਾ, ਇਸ ਜੰਗਲ ਦੀ ਜ਼ਮੀਨ ‘ਤੇ ਭਾਰਤੀ ਜੰਗਲਾਤ ਕਾਨੂੰਨ ਅਤੇ ਜੰਗਲਾਤ (ਸੰਰੱਖਣ) ਐਕਟ ਦੀਆਂ ਧਾਰਾਵਾਂ ਲਾਗੂ ਕੀਤੀਆਂ ਗਈਆਂ ਸਨ।
ਪੁਲਿਸ ਨੇ ਇੱਕ ਜੇਸੀਬੀ ਮਸ਼ੀਨ ਅਤੇ ਇੱਕ ਪੋਕਲੇਨ ਮਸ਼ੀਨ ਨੂੰ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਮੁਲਜ਼ਮਾਂ ਵੱਲੋਂ ਨਾਜਾਇਜ਼ ਮਾਈਨਿੰਗ ਲਈ ਕੀਤੀ ਜਾ ਰਹੀ ਸੀ।
ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਖੈਰ ਦੇ ਦਰੱਖਤਾਂ ਦੀ ਕਟਾਈ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਐਨਓਸੀ ਜਾਰੀ ਕਰਨ ਆਦਿ ਸਬੰਧੀ ਸੰਗਠਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ।
ਐਫਆਈਆਰ ਵਿੱਚ ਵਣ ਰੇਂਜ ਅਫਸਰ ਚਮਕੌਰ ਸਾਹਿਬ ਨੇ ਦੱਸਿਆ ਕਿ ਇਕਬਾਲ ਸਿੰਘ ਕੁਝ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਪਿੰਡ ਜਿੰਦਾਪੁਰ ਵਿਖੇ ਸਰਕਾਰੀ ਜੰਗਲਾਤ ਦੀ ਜ਼ਮੀਨ ਵਿੱਚ ਨਾਜਾਇਜ਼ ਮਾਈਨਿੰਗ ਕਰਦਾ ਸੀ ਅਤੇ ਟਿੱਪਰ ਅਤੇ ਪੋਕਲੇਨ ਮਸ਼ੀਨਾਂ ਦੀ ਵਰਤੋਂ ਕਰਕੇ ਰੇਤ ਦੀ ਨਾਜਾਇਜ਼ ਖੁਦਾਈ ਕਰ ਰਿਹਾ ਸੀ। ਐਫਆਈਆਰ ਵਿੱਚ ਲਿਖਿਆ ਹੈ, “ਜਦੋਂ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੇ ਦਖਲਅੰਦਾਜ਼ੀ ਕਰਨ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਦੋਸ਼ੀ ਵਿਅਕਤੀਆਂ ਨੇ ਜੰਗਲ ਦੀ ਜ਼ਮੀਨ ਨੂੰ ਆਪਣੀ ਮਲਕੀਅਤ ਦੱਸਦਿਆਂ ਨਾਜਾਇਜ਼ ਮਾਈਨਿੰਗ ਨੂੰ ਰੋਕਣ ਤੋਂ ਇਨਕਾਰ ਕਰ ਦਿੱਤਾ।”
ਕਾਬਲੇਗੌਰ ਹੈ ਕਿ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਵਿੱਚ ਅਤੇ ਉਹ ਵੀ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਨਜਾਇਜ਼ ਮਾਈਨਿੰਗ ਹੋ ਰਹੀ ਸੀ।
ਇਸ ਦੌਰਾਨ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 379 ਅਤੇ ਮਾਈਨਜ਼ ਐਂਡ ਮਿਨਰਲਜ਼ (ਰੈਗੂਲੇਸ਼ਨ ਆਫ ਡਿਵੈਲਪਮੈਂਟ) ਐਕਟ ਦੀ ਧਾਰਾ 21 (1) ਅਤੇ 4 (1) ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਥਾਣਾ ਚਮਕੌਰ ਸਾਹਿਬ ਵਿਖੇ ਦਰਜ ਕੀਤੀ ਗਈ। ਵਣ ਰੇਂਜ ਅਫਸਰ ਚਮਕੌਰ ਸਾਹਿਬ ਦੀ ਸ਼ਿਕਾਇਤ