ਨਵੀਂ ਦਿੱਲੀ: ਚੋਣ ਕਮਿਸ਼ਨ (EC) ਵੀਰਵਾਰ ਨੂੰ ਰਾਸ਼ਟਰਪਤੀ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰੇਗਾ।
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਦੀਆਂ ਤਰੀਕਾਂ ਦਾ ਐਲਾਨ ਕਰਨ ਲਈ ਵੀਰਵਾਰ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਲਈ ਸੱਦਾ ਭੇਜਿਆ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ।
ਭਾਰਤ ਦੇ ਰਾਸ਼ਟਰਪਤੀ ਦੀ ਚੋਣ ਇਲੈਕਟੋਰਲ ਕਾਲਜ ਦੇ ਮੈਂਬਰਾਂ ਦੁਆਰਾ ਕੀਤੀ ਜਾਂਦੀ ਹੈ ਜਿਸ ਵਿੱਚ ਸੰਸਦ ਦੇ ਚੁਣੇ ਹੋਏ ਮੈਂਬਰ ਅਤੇ ਸਾਰੀਆਂ ਅਸੈਂਬਲੀਆਂ ਦੇ ਚੁਣੇ ਗਏ ਮੈਂਬਰ ਸ਼ਾਮਲ ਹੁੰਦੇ ਹਨ। ਨਾਮਜ਼ਦ ਮੈਂਬਰ ਵੋਟ ਪਾਉਣ ਦੇ ਯੋਗ ਨਹੀਂ ਹਨ।
2017 ਵਿੱਚ, ਰਾਸ਼ਟਰਪਤੀ ਚੋਣਾਂ 17 ਜੁਲਾਈ ਨੂੰ ਹੋਈਆਂ ਸਨ ਅਤੇ 20 ਜੁਲਾਈ ਨੂੰ ਗਿਣਤੀ ਹੋਈ ਸੀ।