ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਸਟਰਾਂਗ ਰੂਮਾਂ ਵਿੱਚ 24 ਘੰਟੇ ਪੁਲਿਸ ਮੁਲਾਜ਼ਮ ਅਤੇ ਸੀਏਪੀਐਫ ਤਾਇਨਾਤ ਰਹੇ।

ਗੁਰਦਾਸਪੁਰ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ 2022 ਲਈ ਪੋਲਿੰਗ ਮਸ਼ੀਨਾਂ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ, ਗੁਰਦਾਸਪੁਰ ਵਿਖੇ ਇੰਜੀਨੀਅਰਿੰਗ ਵਿੰਗ, ਪੌਲੀਟੈਕਨਿਕ ਵਿੰਗ ਅਤੇ ਫਾਰਮੇਸੀ ਕਾਲਜ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ।
ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਸਟਰਾਂਗ ਰੂਮਾਂ ‘ਤੇ 24 ਘੰਟੇ ਪੁਲਿਸ ਮੁਲਾਜ਼ਮ ਅਤੇ ਸੀਏਪੀਐਫ ਤਾਇਨਾਤ ਕੀਤੇ ਗਏ ਹਨ ਅਤੇ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਵੋਟਿੰਗ ਮਸ਼ੀਨਾਂ ਦੀ ਨਿਗਰਾਨੀ ਲਈ ਐਡਮਿਨ ਬਲਾਕ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਗੇਟ ਨੰਬਰ 1 ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਨੇ ਅੱਗੇ ਦੱਸਿਆ ਕਿ ਵੋਟਿੰਗ ਮਸ਼ੀਨਾਂ ਨੂੰ ਸਟੋਰ ਕਰਨ ਲਈ ਸਟਰਾਂਗ ਰੂਮ ਜਿੱਥੇ ਵੋਟਿੰਗ ਮਸ਼ੀਨਾਂ ਨੂੰ ਸਟੋਰ ਕੀਤਾ ਜਾਂਦਾ ਹੈ ਅਤੇ ਕੰਟਰੋਲ ਰੂਮ ਦੇ ਓਵਰਆਲ ਨੋਡਲ ਅਫ਼ਸਰ ਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) 98145-45233) ਨੂੰ ਵੋਟਾਂ ਦੀ ਸੰਭਾਲ ਅਤੇ ਸੁਰੱਖਿਆ ਲਈ ਗੁਰਦਾਸਪੁਰ ਵਿਖੇ ਤਾਇਨਾਤ ਕੀਤਾ ਗਿਆ ਹੈ | ਮਸ਼ੀਨਾਂ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

Leave a Reply

%d bloggers like this: