ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 74.90 ਕਰੋੜ ਰੁਪਏ ਦਾ ਕੀਮਤੀ ਸਾਮਾਨ ਜ਼ਬਤ: ਸੀ.ਈ.ਓ.

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 22 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਕਰਕੇ 74.90 ਕਰੋੜ ਰੁਪਏ ਦਾ ਕੀਮਤੀ ਸਾਮਾਨ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨੀ ਟੀਮਾਂ ਨੇ 3.62 ਕਰੋੜ ਰੁਪਏ ਦੀ 11.38 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 56.17 ਕਰੋੜ ਰੁਪਏ ਦੇ ਮਨੋਵਿਗਿਆਨਕ ਪਦਾਰਥ ਵੀ ਬਰਾਮਦ ਕੀਤੇ ਹਨ ਅਤੇ 14.05 ਕਰੋੜ ਰੁਪਏ ਦੀ ਬੇਹਿਸਾਬੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਖੁਲਾਸਾ ਕੀਤਾ ਕਿ 1140 ਕਮਜ਼ੋਰ ਪਿੰਡਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 2555 ਵਿਅਕਤੀਆਂ ਦੀ ਸ਼ਨਾਖਤ ਮੁਸੀਬਤ ਦੇ ਸੰਭਾਵਿਤ ਸਰੋਤਾਂ ਵਜੋਂ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 1426 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਰੋਕਥਾਮ ਦੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀਆਰਪੀਸੀ ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ 287 ਵਿਅਕਤੀਆਂ ਨੂੰ ਜਕੜਿਆ ਗਿਆ ਹੈ।

ਉਨ•ਾਂ ਦੱਸਿਆ ਕਿ ਗੈਰ-ਜ਼ਮਾਨਤੀ ਵਾਰੰਟਾਂ ਦੇ 2366 ਕੇਸਾਂ ‘ਤੇ ਅਮਲ ਕੀਤਾ ਜਾ ਚੁੱਕਾ ਹੈ, ਜਦਕਿ 173 ਕੇਸਾਂ ‘ਤੇ ਅਮਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 9077 ਨਾਕੇ ਚੱਲ ਰਹੇ ਹਨ।

ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਵਿੱਚ ਹੁਣ ਤੱਕ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ 369086 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 41 ਬਿਨਾਂ ਲਾਇਸੈਂਸ ਹਥਿਆਰ ਜ਼ਬਤ ਕੀਤੇ ਗਏ ਹਨ।

Leave a Reply

%d bloggers like this: