ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ‘ਚ 100 ਕਰੋੜ ਰੁਪਏ ਦਾ ਸਾਮਾਨ ਜ਼ਬਤ: ਸੀਈਓ ਡਾ.ਰਾਜੂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਕਰਕੇ 100 ਕਰੋੜ ਰੁਪਏ ਦਾ ਕੀਮਤੀ ਸਾਮਾਨ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ: ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨੀ ਟੀਮਾਂ ਨੇ 7.43 ਕਰੋੜ ਰੁਪਏ ਦੀ 17.61 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 74.64 ਕਰੋੜ ਰੁਪਏ ਦੇ ਮਨੋਵਿਗਿਆਨਕ ਪਦਾਰਥ ਵੀ ਬਰਾਮਦ ਕੀਤੇ ਹਨ ਅਤੇ 16.73 ਕਰੋੜ ਰੁਪਏ ਦੀ ਬੇਹਿਸਾਬੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਖੁਲਾਸਾ ਕੀਤਾ ਕਿ 1176 ਕਮਜ਼ੋਰ ਪਿੰਡਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 2727 ਵਿਅਕਤੀਆਂ ਦੀ ਸ਼ਨਾਖਤ ਮੁਸੀਬਤ ਦੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 1808 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਰੋਕਥਾਮ ਦੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 621 ਵਿਅਕਤੀਆਂ ਨੂੰ ਸੀਆਰਪੀਸੀ ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਦੇ ਤਹਿਤ ਬੰਨ੍ਹਿਆ ਗਿਆ ਹੈ।

ਉਨ•ਾਂ ਦੱਸਿਆ ਕਿ ਗੈਰ-ਜ਼ਮਾਨਤੀ ਵਾਰੰਟਾਂ ਦੇ 2564 ਕੇਸਾਂ ‘ਤੇ ਅਮਲ ਕੀਤਾ ਜਾ ਚੁੱਕਾ ਹੈ, ਜਦਕਿ 106 ਕੇਸਾਂ ‘ਤੇ ਅਮਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 13549 ਨਾਕੇ ਚੱਲ ਰਹੇ ਹਨ।

ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਹੁਣ ਤੱਕ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ 375548 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 61 ਬਿਨਾਂ ਲਾਇਸੈਂਸ ਹਥਿਆਰ ਜ਼ਬਤ ਕੀਤੇ ਗਏ ਹਨ।

Leave a Reply

%d bloggers like this: