ਚੋਣ ਜ਼ਾਬਤੇ ਤੋਂ ਬਾਅਦ 316.66 ਕਰੋੜ ਰੁਪਏ ਦਾ ਕੀਮਤੀ ਸਾਮਾਨ ਜ਼ਬਤ: ਸੀ.ਈ.ਓ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 2 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਕਰਕੇ 316.66 ਕਰੋੜ ਰੁਪਏ ਦਾ ਕੀਮਤੀ ਸਾਮਾਨ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ: ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨੀ ਟੀਮਾਂ ਨੇ 16 ਕਰੋੜ ਰੁਪਏ ਦੀ 29.63 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 278.58 ਕਰੋੜ ਰੁਪਏ ਦੇ ਮਨੋਵਿਗਿਆਨਕ ਪਦਾਰਥ ਵੀ ਬਰਾਮਦ ਕੀਤੇ ਹਨ ਅਤੇ 20.47 ਕਰੋੜ ਰੁਪਏ ਦੀ ਬੇਹਿਸਾਬੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਖੁਲਾਸਾ ਕੀਤਾ ਕਿ 1215 ਕਮਜ਼ੋਰ ਪਿੰਡਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 2956 ਵਿਅਕਤੀਆਂ ਦੀ ਸ਼ਨਾਖਤ ਮੁਸੀਬਤ ਦੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 2219 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਰੋਕਥਾਮ ਦੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 1097 ਵਿਅਕਤੀਆਂ ਨੂੰ ਸੀਆਰਪੀਸੀ ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਜਕੜਿਆ ਗਿਆ ਹੈ।

ਉਨ•ਾਂ ਦੱਸਿਆ ਕਿ ਸਾਰੇ 2793 ਕੇਸਾਂ ਵਿੱਚ ਗੈਰ ਜ਼ਮਾਨਤੀ ਵਾਰੰਟਾਂ ਦੀ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 17220 ਨਾਕੇ ਚੱਲ ਰਹੇ ਹਨ।

ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,76,925 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 76 ਬਿਨਾਂ ਲਾਇਸੈਂਸ ਹਥਿਆਰ ਜ਼ਬਤ ਕੀਤੇ ਗਏ ਹਨ।

Leave a Reply

%d bloggers like this: