ਅੰੰਮਿ੍ਤਸਰ: ਪੰਜਾਬ ਇੰਟੈਲੀਜੈਂਸ ਕਾਊਂਟਰ ਇੰਟੈਲੀਜੈਂਸ ਨੇ ਅੱਜ ਉਸ ਸਮੇਂ ਇੱਕ ਵੱਡੀ ਪ੍ਰਾਪਤੀ ਹਾਸਲ ਕੀਤੀ ਜਦੋਂ ਉਨ੍ਹਾਂ ਨੇ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 6 ਕਿਲੋ ਹੈਰੋਇਨ ਬਰਾਮਦ ਕੀਤੀ।
ਫੜੇ ਗਏ ਵਿਅਕਤੀਆਂ ਵਿੱਚ ਅੰਮ੍ਰਿਤਸਰ ਦੀ ਕਾਲਜ ਦੀ ਵਿਦਿਆਰਥਣ ਲਵਪ੍ਰੀਤ ਕੌਰ ਜੋ ਕਿ ਕੋਟਕਪੂਰਾ ਦੀ ਰਹਿਣ ਵਾਲੀ ਸੀ। ਪੁਲੀਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਰਹੀ ਹੈ ਤਾਂ ਜੋ ਪੁੱਛਗਿੱਛ ਦੌਰਾਨ ਖੁਲਾਸੇ ਕੀਤੇ ਜਾ ਸਕਣ।
ਪੁਲਸ ਬੁਲਾਰੇ ਨੇ ਦੱਸਿਆ ਕਿ ਪੁਲਸ ਨੇ ਜਦੋਂ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਤਾਂ ਉਨ੍ਹਾਂ ਕੋਲੋਂ 6 ਕਿਲੋ ਹੈਰੋਇਨ ਬਰਾਮਦ ਹੋਈ।
ਜ਼ਿਕਰਯੋਗ ਹੈ ਕਿ ਫੜੀ ਗਈ 6 ਕਿਲੋ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 30 ਕਰੋੜ ਰੁਪਏ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।