ਜ਼ਰੂਰੀ ਵਸਤਾਂ ਐਕਟ, 1955 ਤਹਿਤ ਘਰੇਲੂ ਸਿਲੰਡਰਾਂ ਦੀ ਵਰਤੋਂ ‘ਤੇ ਸਖ਼ਤ ਪਾਬੰਦੀ

ਗੁਰਦਾਸਪੁਰ: ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਗੁਰਦਾਸਪੁਰ ਸੁਖਜਿੰਦਰ ਸਿੰਘ ਨੇ ਅੱਜ ਦੱਸਿਆ ਕਿ ਘਰੇਲੂ ਗੈਸ ਦੀ ਦੁਰਵਰਤੋਂ ਦੀਆਂ ਸ਼ਿਕਾਇਤਾਂ ਸਬੰਧੀ ਜ਼ਿਲ੍ਹੇ ਦੇ ਸਮੂਹ ਹੋਟਲਾਂ, ਰੈਸਟੋਰੈਂਟਾਂ ਅਤੇ ਢਾਬਿਆਂ ਦੇ ਮਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਜ਼ਰੂਰੀ ਵਸਤਾਂ ਐਕਟ, 1955 ਤਹਿਤ ਘਰੇਲੂ ਸਿਲੰਡਰ ਦੀ ਵਰਤੋਂ ‘ਤੇ ਸਖ਼ਤ ਪਾਬੰਦੀ ਹੈ ਅਤੇ ਇਸ ਐਕਟ ਤਹਿਤ ਅਪਰਾਧਿਕ ਕਾਰਵਾਈ ਕੀਤੀ ਜਾਣੀ ਸੀ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਮਰਸ਼ੀਅਲ ਸਿਲੰਡਰ ਦੀ ਬਜਾਏ ਘਰੇਲੂ ਸਿਲੰਡਰ ਦੀ ਵਰਤੋਂ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸਮੂਹ ਸਹਾਇਕ ਖੁਰਾਕ ਸਪਲਾਈ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਬਲਾਕਾਂ ਵਿੱਚ ਸਖ਼ਤ ਚੈਕਿੰਗ ਕਰਨ ਅਤੇ ਜ਼ਰੂਰੀ ਵਸਤਾਂ ਐਕਟ, 1955 ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ।

Leave a Reply

%d bloggers like this: