ਜ਼ਿਲ੍ਹਾ ਚੋਣ ਅਫ਼ਸਰ ਅਤੇ ਪੁਲੀਸ ਕਮਿਸ਼ਨਰ ਨੇ ਗਿਣਤੀ ਕੇਂਦਰਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ

ਅੰੰਮਿ੍ਤਸਰ: 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਸਬੰਧ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਖਹਿਰਾ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਕੰਮ ਲਈ 1100 ਦੇ ਕਰੀਬ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿੱਚ 14 ਕਾਊਂਟਿੰਗ ਟੇਬਲ ਬਣਾਏ ਗਏ ਹਨ। ਇਸ ਮੌਕੇ ਸ੍ਰੀ ਖਹਿਰਾ ਨੇ ਸਬੰਧਤ ਰਿਟਰਨਿੰਗ ਅਫ਼ਸਰਾਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਸਮੂਹ ਮੁਲਾਜ਼ਮਾਂ ਨੂੰ ਸਵੇਰੇ 6 ਵਜੇ ਆਪਣੀ ਡਿਊਟੀ ’ਤੇ ਹਾਜ਼ਰ ਹੋਣ ਦੀ ਹਦਾਇਤ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੱਤਰਕਾਰਾਂ ਦੀ ਸਹੂਲਤ ਲਈ ਹਰੇਕ ਗਿਣਤੀ ਕੇਂਦਰ ਵਿੱਚ ਇੱਕ ਮੀਡੀਆ ਸੈਂਟਰ ਵੀ ਸਥਾਪਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰ ਅੰਦਰ ਕਿਸੇ ਨੂੰ ਵੀ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਮੌਕੇ ਪੁਲਿਸ ਕਮਿਸ਼ਨਰ ਡਾ.ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸਾਰੇ ਗਿਣਤੀ ਕੇਂਦਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹਨ। ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਕਿਸੇ ਵੀ ਸ਼ਰਾਰਤੀ ਅਨਸਰ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਆਪਣਾ ਵਾਹਨ ਗਿਣਤੀ ਕੇਂਦਰ ਦੇ ਅੰਦਰ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਵਾਹਨ ਪਾਰਕਿੰਗ ਵਾਲੀ ਥਾਂ ‘ਤੇ ਹੀ ਖੜ੍ਹੇ ਕੀਤੇ ਜਾਣਗੇ।

Leave a Reply

%d bloggers like this: