ਜੰਮੂ-ਕਸ਼ਮੀਰ ‘ਚ ਫੌਜੀ ਨੇ ਕੀਤੀ ਖੁਦਕੁਸ਼ੀ

ਸ੍ਰੀਨਗਰ: ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲੇ ‘ਚ ਇਕ ਸਿਪਾਹੀ ਨੇ ਕਥਿਤ ਤੌਰ ‘ਤੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ।

ਇਹ ਘਟਨਾ ਸ਼ੁੱਕਰਵਾਰ ਦੇਰ ਸ਼ਾਮ ਬਨਿਹਾਲ ਇਲਾਕੇ ਦੇ ਨੀਲ ਕੈਂਪ ‘ਚ ਵਾਪਰੀ।

ਸੂਤਰਾਂ ਮੁਤਾਬਕ ਮ੍ਰਿਤਕ ਦੀ ਪਛਾਣ 12 ਰਾਸ਼ਟਰੀ ਰਾਈਫਲਜ਼ ਦੇ ਹਰਿਆਣਾ ਮੂਲ ਦੇ ਰਵੀ ਕੁਮਾਰ ਵਜੋਂ ਹੋਈ ਹੈ।

ਇਸ ਘਟਨਾ ਸਬੰਧੀ ਐਫਆਈਆਰ ਦਰਜ ਕੀਤੀ ਗਈ ਹੈ।

Leave a Reply

%d bloggers like this: