ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਸੱਤ ਜਵਾਨ ਜ਼ਖ਼ਮੀ ਹੋ ਗਏ।
ਪੁਲਸ ਸੂਤਰਾਂ ਨੇ ਦੱਸਿਆ ਕਿ ਸ਼ੋਪੀਆਂ ਜ਼ਿਲੇ ਦੇ ਜ਼ੈਨਪੋਰਾ ਖੇਤਰ ਦੇ ਸੋਫੀਪੋਰਾ ਪਿੰਡ ‘ਚ ਸੀਆਰਪੀਐੱਫ ਦੀ ਇਕ ਗੱਡੀ ਤੇਜ਼ ਰਫਤਾਰ ਟਰੱਕ ਨਾਲ ਟਕਰਾ ਗਈ।
ਸੂਤਰਾਂ ਨੇ ਦੱਸਿਆ, “ਹਾਦਸੇ ਵਿੱਚ 178 ਬਟਾਲੀਅਨ ਦੇ ਸੱਤ ਸੀ.ਆਰ.ਪੀ.ਐਫ. ਜਵਾਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।”