ਟਰਾਂਸਪੋਰਟ ਮੰਤਰੀ ਭੁੱਲਰ ਨੇ ਸਕੂਲ ਪ੍ਰਬੰਧਕਾਂ ਨੂੰ 5 ਅਗਸਤ ਤੱਕ ਸਕੂਲੀ ਬੱਸਾਂ ਦਾ ਟੈਕਸ ਕਲੀਅਰ ਕਰਨ ਲਈ ਕਿਹਾ

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਸੂਬੇ ਦੇ ਸਮੂਹ ਸਕੂਲ ਪ੍ਰਬੰਧਕਾਂ ਨੂੰ 5 ਅਗਸਤ ਤੱਕ ਸਕੂਲੀ ਬੱਸਾਂ ਦੇ ਬਕਾਏ ਦਾ ਭੁਗਤਾਨ ਕਰਨ ਲਈ ਕਿਹਾ ਹੈ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਰਾਜ ਵੱਲੋਂ ਐਮਨੈਸਟੀ ਸਕੀਮ ਤਹਿਤ ਦਿੱਤੇ ਗਏ ਸਮੇਂ ਤੋਂ ਬਾਅਦ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ

ਇੱਥੇ ਵੱਖ-ਵੱਖ ਸਕੂਲਾਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਸ: ਭੁੱਲਰ ਨੇ ‘ਸੇਫ਼ ਸਕੂਲ ਵਾਹਨ ਸਕੀਮ’ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਨੂੰ 31 ਅਗਸਤ ਤੱਕ ਠੀਕ ਕੀਤਾ ਜਾਵੇ। ਮੰਤਰੀ ਨੇ ਕਿਹਾ, “ਬੱਸਾਂ ਵਿੱਚ ਨਿਯਮਾਂ ਅਨੁਸਾਰ ਲੋੜੀਂਦੇ ਸਾਜ਼ੋ-ਸਾਮਾਨ ਦੀ ਘਾਟ ਕਾਰਨ ਵਾਪਰੀ ਕਿਸੇ ਵੀ ਅਣਸੁਖਾਵੀਂ ਘਟਨਾ ਲਈ ਸਕੂਲ ਪ੍ਰਬੰਧਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ।”

ਮੰਤਰੀ ਨੇ ਅੱਗੇ ਕਿਹਾ, “ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਸਪੱਸ਼ਟ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਸਮੇਂ ਸਮੇਂ ਤੇ ਸਕੂਲੀ ਵਾਹਨਾਂ ਦੀ ਚੈਕਿੰਗ ਕਰਦੇ ਰਹਿਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜ਼ਬਤ ਕਰਨ।

ਸ: ਲਾਲਜੀਤ ਸਿੰਘ ਭੁੱਲਰ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲੀ ਵਾਹਨਾਂ ਜਿਵੇਂ ਕਿ ਅੱਗ ਬੁਝਾਊ ਯੰਤਰ, ਫਸਟ-ਏਡ ਕਿੱਟ, ਸਪੀਡ ਗਵਰਨਰ, ਐਮਰਜੈਂਸੀ ਵਿੰਡੋ, ਸਕੂਲ ਬੈਗ ਰੱਖਣ ਦਾ ਢੁੱਕਵਾਂ ਪ੍ਰਬੰਧ, ਪਰਮਿਟ ਆਦਿ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਨ। ,ਬੱਚਿਆਂ ਲਈ ਬੈਠਣ ਦੀ ਉਚਿਤ ਵਿਵਸਥਾ ਆਦਿ ਬੱਸਾਂ ‘ਤੇ ਸਕੂਲ ਦਾ ਨਾਮ ਅਤੇ ਫ਼ੋਨ ਨੰਬਰ ਜ਼ਰੂਰ ਲਿਖਿਆ ਹੋਣਾ ਚਾਹੀਦਾ ਹੈ।

Leave a Reply

%d bloggers like this: