ਦਲ ਖਾਲਸਾ ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ

ਅੰੰਮਿ੍ਤਸਰ: ਦਲ ਖਾਲਸਾ ਨੇ ਜੂਨ 1984 ਵਿੱਚ ਸਾਕਾ ਨੀਲਾ ਤਾਰਾ ਵਿੱਚ ਮਾਰੇ ਗਏ ਲੋਕਾਂ ਦੀ ਯਾਦ ਵਿੱਚ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਖਾਲਸਾ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਦਲ ਖਾਲਸਾ ਨੇ ਵੀ 5 ਜੂਨ ਨੂੰ ਅੰਮ੍ਰਿਤਸਰ ਵਿੱਚ ਰੋਸ ਮਾਰਚ ਕਰਨ ਦਾ ਫੈਸਲਾ ਕੀਤਾ ਹੈ।

ਕੰਵਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਜੂਨ 1984 ਵਿੱਚ ਭਾਰਤ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਨਾ ਹੀ ਮੁਆਫ਼ ਕੀਤਾ ਜਾ ਸਕਦਾ ਹੈ। ਇਸ ਲਈ ਹਰ ਸਾਲ ਇਸ ਦਿਨ ਨੂੰ ਸ਼ਹੀਦ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਵਾਰ ਮਾਰਚ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਮੇਤ ਕਈ ਸਿੱਖ ਜਥੇਬੰਦੀਆਂ ਹਿੱਸਾ ਲੈਣਗੀਆਂ।
ਉਨ੍ਹਾਂ ਕਿਹਾ ਕਿ ਭਾਰਤ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਸਿੱਖਾਂ ‘ਤੇ ਜ਼ੁਲਮ ਕੀਤੇ ਹਨ ਅਤੇ ਆਜ਼ਾਦ ਭਾਰਤ ਦੀਆਂ ਸਰਕਾਰਾਂ ਨੇ ਸਿੱਖਾਂ ਦੀ ਨਸਲਕੁਸ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਿੱਖਾਂ ਨੇ ਸਭ ਤੋਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਉਸੇ ਦੇਸ਼ ਵਿੱਚ ਸਿੱਖਾਂ ਦੀ ਨਸਲਕੁਸ਼ੀ ਹੋਈ ਹੈ।

ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾਏ ਗਏ ਹਨ। ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਸਾਦੇ ਕੱਪੜਿਆਂ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

Leave a Reply

%d bloggers like this: