ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ 9 ਅਤੇ 10 ਫਰਵਰੀ 2022 ਨੂੰ ਹੋਣ ਵਾਲੇ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਪੇਪਰ ਮੁਲਤਵੀ ਕਰ ਦਿੱਤੇ ਗਏ ਹਨ।

ਅੰੰਮਿ੍ਤਸਰ: ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ 9 ਅਤੇ 10 ਫਰਵਰੀ 2022 ਨੂੰ ਹੋਣ ਵਾਲੇ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਪੇਪਰ ਮੁਲਤਵੀ ਕਰ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ ਜੋ ਕਿ ਇਸ ਸਾਲ 9 ਅਤੇ 10 ਫਰਵਰੀ ਨੂੰ ਹੋਣੀ ਸੀ। ਪਰ ਕੋਰੋਨਾ ਮਹਾਂਮਾਰੀ ਦੇ ਕਾਰਨ, ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ/ਕਾਲਜ ਬੰਦ ਕਰ ਦਿੱਤੇ ਗਏ ਹਨ।
ਅਜਿਹੇ ਹਾਲਾਤਾਂ ਕਾਰਨ ਧਾਰਮਿਕ ਪ੍ਰੀਖਿਆ ਦੇ ਪੇਪਰ ਮਿਲਣੇ ਅਸੰਭਵ ਹਨ।
ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਜਦੋਂ ਸਕੂਲ/ਕਾਲਜ ਮੁੜ ਖੋਲ੍ਹਣ ਸਬੰਧੀ ਨਵੇਂ ਹੁਕਮ ਆਉਣਗੇ ਤਾਂ ਪ੍ਰੀਖਿਆ ਦੀਆਂ ਅਗਲੀਆਂ ਤਰੀਕਾਂ ਬਾਰੇ ਸੂਚਿਤ ਕਰ ਦਿੱਤਾ ਜਾਵੇਗਾ।

Leave a Reply

%d bloggers like this: