ਪਰਗਟ ਸਿੰਘ ਨੇ ਇਤਿਹਾਸ ਦੀ ਕਿਤਾਬ ਸਬੰਧੀ ਇਤਰਾਜ਼ਾਂ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ

ਚੰਡੀਗੜ੍ਹਪੰਜਾਬ ਦੇ ਇਤਿਹਾਸ ਬਾਰੇ ਪ੍ਰਕਾਸ਼ਿਤ ਪੁਸਤਕ ਬਾਰੇ ਉਠਾਏ ਗਏ ਇਤਰਾਜ਼ਾਂ ਦੇ ਸਬੰਧ ਵਿੱਚ ਸਖ਼ਤ ਹਦਾਇਤਾਂ ਦਿੰਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਪਹਿਲਾਂ ਹੀ ਜਾਂਚ ਕਰ ਰਿਹਾ ਹੈ ਜਿਸ ਦੀ ਰਿਪੋਰਟ 5 ਮਾਰਚ ਤੱਕ ਆ ਜਾਵੇਗੀ।

ਮੰਤਰੀ ਨੇ ਸਪੱਸ਼ਟ ਕੀਤਾ ਕਿ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਰਗਟ ਸਿੰਘ ਨੇ ਕਿਹਾ ਕਿ ਤੱਥਾਂ ਨਾਲ ਛੇੜਛਾੜ ਅਤੇ ਉਨ੍ਹਾਂ ਨੂੰ ਤੋੜ-ਮਰੋੜ ਕੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply

%d bloggers like this: