ਪਹਿਲਾ ਹੁਕਮ – ਕਮਿਸ਼ਨਰ ਪਟਿਆਲਾ ਡਿਵੀਜ਼ਨ ਨੇ ਡੀਸੀ ਨੂੰ ਹੁਕਮ ਜਾਰੀ ਕੀਤੇ

ਚੰਡੀਗੜ੍ਹ: ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ ਜੋ ਕਿ ਵੱਖ-ਵੱਖ ਕੰਮ ਕਰਨ ਦਾ ਮਾਣ ਰੱਖਣ ਵਾਲੇ ਆਈਏਐਸ ਅਧਿਕਾਰੀ ਹਨ, ਨੇ ਪਟਿਆਲਾ ਡਿਵੀਜ਼ਨ ਦੇ ਡਿਪਟੀ ਕਮਿਸ਼ਨਰਾਂ ਨੂੰ ਸਵੇਰੇ 9:00 ਵਜੇ ਤੱਕ ਆਪਣੇ ਦਫ਼ਤਰ ਵਿੱਚ ਪਹੁੰਚ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਹ 16 ਮਾਰਚ, 2022 ਨੂੰ ਹੋਣ ਵਾਲੇ ਨਵੇਂ ਸਰਕਾਰੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕਿਸੇ ਵੀ ਡਿਵੀਜ਼ਨਲ ਕਮਿਸ਼ਨਰਾਂ ਵੱਲੋਂ ਜਾਰੀ ਕੀਤੇ ਗਏ ਪਹਿਲੇ ਹੁਕਮ ਹਨ।

ਉਨ੍ਹਾਂ ਪਟਿਆਲਾ ਡਿਵੀਜ਼ਨ ਅਧੀਨ ਆਉਂਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰ ‘ਤੇ ਆਪਣੇ ਅਧੀਨ ਸਟਾਫ਼ ਨੂੰ ਸਵੇਰੇ 9:00 ਵਜੇ ਤੱਕ ਸਬੰਧਤ ਦਫ਼ਤਰਾਂ ਵਿੱਚ ਪਹੁੰਚਣ ਅਤੇ ਸ਼ਾਮ ਨੂੰ ਦਫ਼ਤਰੀ ਸਮੇਂ ਤੱਕ ਜਨਤਾ ਲਈ ਉਪਲਬਧ ਰਹਿਣ ਦੇ ਆਦੇਸ਼ ਦੇਣ।

ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਅਧੀਨ ਅਮਲੇ ਦੀਆਂ ਗਤੀਵਿਧੀਆਂ ‘ਤੇ ਵੀ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ।

ਡਵੀਜ਼ਨਲ ਕਮਿਸ਼ਨਰ ਨੇ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ ਲਿਆਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕਾਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਦਫ਼ਤਰਾਂ ਵਿੱਚ ਲੋਕਾਂ ਨੂੰ ਕੁਰਸੀ, ਪਾਣੀ, ਆਰਾਮਦਾਇਕ ਮਾਹੌਲ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ।

Leave a Reply

%d bloggers like this: