ਪਹਿਲੀ ਜੰਗ ਵਿੱਚ ਛੇਵੇਂ ਪਾਤਸ਼ਾਹ ਦੀ ਜਿੱਤ ਦੀ ਯਾਦ ਵਿੱਚ ਨਗਰ ਕੀਰਤਨ ਸਜਾਇਆ ਗਿਆ

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜੱਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ 12 ਜੂਨ ਨੂੰ ਗੁਰਦੁਆਰਾ ਕਿਲਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ।

ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਦਲ ਪੰਥ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ: ਸੁਲੱਖਣ ਸਿੰਘ ਭੰਗਾਲੀ, ਸ. ਸੁਖਰਾਜ ਸਿੰਘ ਹਾਜ਼ਰ ਸਨ। ਅਰਦਾਸ ਉਪਰੰਤ ਗਿਆਨੀ ਜਗਤਾਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |

ਨਿਹੰਗ ਸਿੰਘ ਹਾਥੀਆਂ ਅਤੇ ਘੋੜਿਆਂ ਨਾਲ ਨਗਰ ਕੀਰਤਨ ਵਿੱਚ ਸ਼ਾਮਲ ਹੋਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ। ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

Leave a Reply

%d bloggers like this: