ਪਾਕਿਸਤਾਨ ਸਰਕਾਰ ਨੇ ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਜਸ਼ਨ-ਏ-ਬਹਾਰ ਪ੍ਰੋਗਰਾਮ ਰੱਦ ਕਰ ਦਿੱਤਾ ਹੈ

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਠਾਏ ਗਏ ਇਤਰਾਜ਼ਾਂ ਮਗਰੋਂ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਨੇੜੇ 23 ਤੋਂ 27 ਮਾਰਚ ਤੱਕ ਹੋਣ ਵਾਲੇ ਜਸ਼ਨ-ਏ-ਬਹਾਰਨ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੋਗਰਾਮ ਬਾਰੇ ਮਿਲੀ ਜਾਣਕਾਰੀ ’ਤੇ ਸਖ਼ਤ ਇਤਰਾਜ਼ ਜਤਾਇਆ ਸੀ। ਉਨ੍ਹਾਂ ਨੇ ਅਮੀਰ ਸਿੰਘ ਅਤੇ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਪੱਤਰ ਲਿਖ ਕੇ ਪ੍ਰੋਗਰਾਮ ਨੂੰ ਮੁਲਤਵੀ ਕਰਨ ਲਈ ਕਿਹਾ ਸੀ।
ਬੀਤੀ ਦੇਰ ਸ਼ਾਮ ਪਾਕਿਸਤਾਨ ਸਰਕਾਰ ਨੇ ਸ਼੍ਰੋਮਣੀ ਕਮੇਟੀ ਦੇ ਪੱਤਰ ‘ਤੇ ਗੌਰ ਕਰਦਿਆਂ ਇਸ ਪ੍ਰੋਗਰਾਮ ਦੇ ਆਯੋਜਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਿਸ ਦੀ ਸੂਚਨਾ ਈਮੇਲ ਰਾਹੀਂ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਗਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਰਕਾਰ ਵੱਲੋਂ ਪ੍ਰੋਗਰਾਮ ’ਤੇ ਪਾਬੰਦੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਅਜਿਹੀ ਗਲਤੀ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪੱਤਰ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਬੰਧਕਾਂ ਵੱਲੋਂ ਕਰਤਾਰਪੁਰ ਲਾਂਘੇ ਸਬੰਧੀ ਪ੍ਰੋਗਰਾਮ ਨੂੰ ਰੋਕਣ ਦਾ ਫੈਸਲਾ ਗੁਰਦੁਆਰੇ ਦੀ ਇਤਿਹਾਸਕ ਮਹੱਤਤਾ ਅਤੇ ਗੁਰੂ ਘਰ ਦੀ ਮਰਿਆਦਾ ਦੇ ਹੱਕ ਵਿੱਚ ਹੈ। ਇਸ ਲਈ ਅਸੀਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਪਾਕਿਸਤਾਨ ਸਰਕਾਰ ਅਤੇ ਓਕਾਫ਼ ਬੋਰਡ ਦਾ ਧੰਨਵਾਦ ਕਰਦੇ ਹਾਂ।

Leave a Reply

%d bloggers like this: