ਪ੍ਰਧਾਨ ਮੰਤਰੀ ਨੇ ਹਿਮਾਚਲ ਫੈਕਟਰੀ ਦੁਰਘਟਨਾ ‘ਤੇ ਦੁੱਖ ਪ੍ਰਗਟ ਕੀਤਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ‘ਚ ਕਾਰਖਾਨੇ ‘ਚ ਹੋਏ ਦਰਦਨਾਕ ਹਾਦਸੇ ‘ਚ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਪੀੜਤਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਐਕਸ-ਗ੍ਰੇਸ਼ੀਆ ਦਾ ਵੀ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ, “ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਇੱਕ ਫੈਕਟਰੀ ਵਿੱਚ ਹੋਇਆ ਹਾਦਸਾ ਦੁਖਦਾਈ ਹੈ। ਇਸ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਇਸ ਦੇ ਨਾਲ ਹੀ, ਮੈਂ ਹਾਦਸੇ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।” ਮੰਤਰੀ ਦਫ਼ਤਰ ਨੇ ਪ੍ਰਧਾਨ ਮੰਤਰੀ ਮੋਦੀ ਦੇ ਹਵਾਲੇ ਨਾਲ ਟਵੀਟ ਕੀਤਾ।

ਇਸ ਵਿੱਚ ਕਿਹਾ ਗਿਆ ਹੈ, “ਹਿਮਾਚਲ ਪ੍ਰਦੇਸ਼ ਵਿੱਚ ਦਰਦਨਾਕ ਫੈਕਟਰੀ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ PMNRF ਵੱਲੋਂ 2-2 ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

ਹਿਮਾਚਲ ਪ੍ਰਦੇਸ਼ ਦੇ ਊਨਾ ਕਸਬੇ ਵਿੱਚ ਇੱਕ ਪਟਾਖਿਆਂ ਦੀ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਗੰਭੀਰ ਜ਼ਖ਼ਮੀ ਹੋ ਗਏ। ਪੀੜਤ ਜ਼ਿਆਦਾਤਰ ਪ੍ਰਵਾਸੀ ਮਜ਼ਦੂਰ ਹਨ।

ਊਨਾ ਦੇ ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਕਿ ਇਹ ਘਟਨਾ ਬਾਥੂ ਉਦਯੋਗਿਕ ਖੇਤਰ ਵਿੱਚ ਵਾਪਰੀ। ਜ਼ਖਮੀਆਂ ਨੂੰ ਊਨਾ ਦੇ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੌਕੇ ‘ਤੇ ਫਾਇਰ ਵਿਭਾਗ, ਪੁਲਿਸ ਕਰਮਚਾਰੀ ਅਤੇ ਬਚਾਅ ਕਰਮਚਾਰੀ ਮੌਜੂਦ ਸਨ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

Leave a Reply

%d bloggers like this: