ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਅੰੰਮਿ੍ਤਸਰ: ਸਿੱਖਾਂ ਦੇ 5ਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਬੜੀ ਧੂਮਧਾਮ ਨਾਲ ਮਨਾਇਆ ਗਿਆ।

ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ।

ਗੁਰਦੁਆਰਾ ਰਾਮ ਸਰ ਸਾਹਿਬ ਵਿਖੇ ਇਕ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿਚ ਕਈ ਰਾਗੀ ਢਾਡੀ ਅਤੇ ਪ੍ਰਚਾਰਕਾਂ ਨੇ ਗੁਰਬਾਣੀ ਦਾ ਜਾਪ ਕੀਤਾ ਅਤੇ ਗੁਰੂ ਦੀ ਸਿੱਖਿਆ ‘ਤੇ ਚਾਨਣਾ ਪਾਇਆ ਜਿਸ ਵਿਚ ਰਾਗੀ ਗੁਰਬਾਣੀ ਦਾ ਜਾਪ ਕਰ ਰਹੇ ਸਨ ਜਿਵੇਂ ਕਿ “ਤੇਰਾ ਕੀਆ ਮੀਠਾ ਲਾਗੇ ਹਰਿ ਨਾਮ ਪਦਾਰਥ ਨਾਨਕ ਮਾਂਗੇ। ..’

ਇਸ ਮੌਕੇ ਸਜਾਏ ਗਏ ਗੁਰਮਤਿ ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕੀਤਾ |

ਇਸ ਮੌਕੇ ਗੁਰਦੁਆਰਾ ਰਾਮ ਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ |

ਇਸ ਮੌਕੇ ਸ੍ਰੀ ਰਾਮਸਰ ਦੇ ਹੈੱਡ ਗ੍ਰੰਥੀ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ |

ਇਸ ਵਿਸ਼ੇਸ਼ ਦਿਹਾੜੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਨ ਲਈ ਪੁੱਜੀਆਂ |
ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਮਿੱਠੇ ਜਲ ਦੀਆਂ ਸਟਾਲਾਂ ਲਗਾਈਆਂ ਗਈਆਂ। ਆਲ ਇੰਡੀਆ ਰੇਡੀਓ ਜਲੰਧਰ ਨੇ ਅੱਜ ਸਵੇਰੇ ਇਕ ਘੰਟੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵਿਸ਼ੇਸ਼ ਕੀਰਤਨ ਰੀਲੇਅ ਕੀਤਾ।

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਹੋਰ ਅਸਥਾਨਾਂ ’ਤੇ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਹਾਜ਼ਰੀ ਭਰੀ। ਇਸ ਦੌਰਾਨ ਜਾਣਕਾਰੀ ਅਨੁਸਾਰ; ਤਰਨਤਾਰਨ ਵਿਖੇ ਵੀ ਸ਼ਹੀਦੀ ਦਿਵਸ ਮਨਾਇਆ ਗਿਆ। ਸ੍ਰੀ ਦਰਬਾਰ ਸਾਹਿਬ ਤਰਬ ਤਾਰਨ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਵਿਖੇ ਵੀ ਧਾਰਮਿਕ ਦੀਵਾਨ ਸਜਾਏ ਗਏ। ਬਾਬਾ ਬਕਾਲਾ; ਪੱਟੀ; ਅਜਨਾਲਾ; ਗੁਰਦਾਸਪੁਰ ਅਤੇ ਫਿਰੋਜ਼ਪੁਰ।

Leave a Reply

%d bloggers like this: