ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਅਤੇ ਸੀਈਓ ਵਜੋਂ ਗੈਰ-ਸਿੱਖਾਂ ਦੀ ਨਿਯੁਕਤੀ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਇਤਰਾਜ਼

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਅਤੇ ਸੀਈਓ ਵਜੋਂ ਗੈਰ-ਸਿੱਖ ਵਿਅਕਤੀ ਦੀ ਨਿਯੁਕਤੀ ‘ਤੇ ਇਤਰਾਜ਼ ਜਤਾਇਆ ਹੈ।

ਸ੍ਰੀ ਸਵਰੂਪ ਕੁਮਾਰ ਸਾਹਾ ਨੂੰ ਹਾਲ ਹੀ ਵਿੱਚ ਭਾਰਤ ਸਰਕਾਰ ਵੱਲੋਂ ਇਸ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ 1908 ਵਿੱਚ ਸਿੱਖਾਂ ਦੇ ਸੁਤੰਤਰ ਬੈਂਕ ਦੇ ਸੁਪਨੇ ਵਜੋਂ ਕੀਤੀ ਗਈ ਸੀ ਅਤੇ ਚੀਫ਼ ਖ਼ਾਲਸਾ ਦੀਵਾਨ ਨਾਲ ਸਬੰਧਤ ਸਿੱਖ ਬੁੱਧੀਜੀਵੀਆਂ ਵੱਲੋਂ ਲਿਆ ਗਿਆ ਇਹ ਫ਼ੈਸਲਾ ਸਿੱਖ ਕੌਮ ਲਈ ਬਹੁਤ ਅਹਿਮ ਸੀ।

ਇਸ ਬੈਂਕ ਨੂੰ ਸਿੱਖ ਬੈਂਕ ਵਜੋਂ ਜਾਣਿਆ ਜਾਂਦਾ ਹੈ ਅਤੇ ਉੱਚ ਅਹੁਦੇ ‘ਤੇ ਸਿਰਫ਼ ਇਕ ਸਿੱਖ ਨੂੰ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ। ਬੈਂਕ ਦੇ ਰਾਸ਼ਟਰੀਕਰਨ ਸਬੰਧੀ ਮੌਕੇ ‘ਤੇ ਵੀ ਸਹਿਮਤੀ ਬਣ ਗਈ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਅਜਿਹਾ ਨਹੀਂ ਕੀਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਸਵਰੂਪ ਕੁਮਾਰ ਸਾਹਾ ਦੀ ਨਿਯੁਕਤੀ ਤੋਂ ਪਹਿਲਾਂ ਵੀ ਸਿੱਖ ਰਵਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ ਸੀ ਅਤੇ ਹੁਣ ਫਿਰ ਅਜਿਹਾ ਕੀਤਾ ਗਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਬੈਂਕ ਦੀ ਸਥਾਪਨਾ ਪਿੱਛੇ ਸਿੱਖ ਸ਼ਖ਼ਸੀਅਤਾਂ ਦੀ ਸੋਚ ਅਤੇ ਇਸ ਦੇ ਰਾਸ਼ਟਰੀਕਰਨ ਦੌਰਾਨ ਬਣੀ ਰਾਏ ਨੂੰ ਨਜ਼ਰਅੰਦਾਜ਼ ਕਰਨਾ ਠੀਕ ਨਹੀਂ ਹੈ ਅਤੇ ਬੈਂਕ ਦੇ ਉੱਚ ਅਹੁਦੇ ‘ਤੇ ਸਿਰਫ਼ ਸਿੱਖਾਂ ਨੂੰ ਹੀ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ।

Leave a Reply

%d bloggers like this: