ਪੰਜਾਬ ਦੇ ਸੀ.ਈ.ਓ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ

ਚੰਡੀਗੜ੍ਹ: ਪੰਜਾਬ ‘ਚ ਐਤਵਾਰ ਨੂੰ ਸੂਬੇ ਦੇ ਵਿਧਾਨ ਸਭਾ ਹਲਕਿਆਂ ਲਈ 117 ਨੁਮਾਇੰਦਿਆਂ ਦੀ ਚੋਣ ਲਈ ਸਮੁੱਚੇ ਤੌਰ ‘ਤੇ ਸ਼ਾਂਤੀਪੂਰਨ ਸਿੰਗਲ ਫੇਜ਼ ਮਤਦਾਨ ਹੋਇਆ। ਸ਼ਾਮ 5 ਵਜੇ ਤੱਕ ਪੰਜਾਬ ਵਿੱਚ 63.44 ਵੋਟ ਪ੍ਰਤੀਸ਼ਤਤਾ ਦਰਜ ਕੀਤੀ ਗਈ।

ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਵੱਡੀ ਗਿਣਤੀ ਵਿੱਚ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਡਾ. ਐਸ. ਕਰੁਣਾ ਰਾਜੂ, ਮੁੱਖ ਚੋਣ ਅਫ਼ਸਰ, ਪੰਜਾਬ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੀ ਜ਼ਿੰਮੇਵਾਰੀ ਨਾਲ ਕੰਮ ਕਰਕੇ ਇੱਕ ਵਧੀਆ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਧਿਆਨ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਚੋਣਾਂ ਨੂੰ ਯਕੀਨੀ ਬਣਾਉਣਾ ਹੈ। ਉਨ•ਾਂ ਕਿਹਾ ਕਿ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ 196 ਸਾਰੇ ਮਹਿਲਾ ਪੋਲਿੰਗ ਸਟੇਸ਼ਨਾਂ ‘ਤੇ ਵੀ ਵੋਟਰਾਂ ਦੀ ਵੱਡੀ ਗਿਣਤੀ ਦੇਖਣ ਨੂੰ ਮਿਲੀ। ਡਾ: ਰਾਜੂ ਨੇ ਦੱਸਿਆ ਕਿ ਇਸ ਚੋਣ ਦੀ ਮੁੱਖ ਵਿਸ਼ੇਸ਼ਤਾ ਚੋਣ ਕਮਿਸ਼ਨ ਵੱਲੋਂ 65 ਜਨਰਲ ਅਬਜ਼ਰਵਰਾਂ, 29 ਪੁਲਿਸ ਅਬਜ਼ਰਵਰਾਂ ਅਤੇ 50 ਖਰਚਾ ਨਿਗਰਾਨ ਤੋਂ ਇਲਾਵਾ 8784 ਮਾਈਕਰੋ-ਅਬਜ਼ਰਵਰਾਂ ਦੀ ਤਾਇਨਾਤੀ ਸੀ।

ਉਨ੍ਹਾਂ ਦੱਸਿਆ ਕਿ ਸਵੇਰ ਵੇਲੇ ਮੌਕ ਪੋਲ ਦੌਰਾਨ 146 ਬੈਲਟ ਯੂਨਿਟ, 152 ਕੰਟਰੋਲ ਯੂਨਿਟ ਅਤੇ 433 ਵੀਵੀਪੀਏਟੀ ਮਸ਼ੀਨਾਂ ਬਦਲੀਆਂ ਗਈਆਂ ਸਨ, ਜਦੋਂਕਿ ਮਤਦਾਨ ਦੌਰਾਨ 72 ਬੈਲਟ ਯੂਨਿਟ, 64 ਕੰਟਰੋਲ ਯੂਨਿਟ ਅਤੇ 649 ਵੀਵੀਪੀਏਟੀ ਬਦਲੀਆਂ ਗਈਆਂ ਸਨ।

ਉਨ੍ਹਾਂ ਇਹ ਵੀ ਕਿਹਾ ਕਿ ਦਿਨ ਵੇਲੇ ਚੋਣ ਵਿੱਚ ਵਿਘਨ ਪਾਉਣ ਅਤੇ ਵੋਟਰਾਂ ਨੂੰ ਭਰਮਾਉਣ ਦਾ ਇੱਕ ਵੀ ਮਾਮਲਾ ਕਮਿਸ਼ਨ ਦੇ ਧਿਆਨ ਵਿੱਚ ਨਹੀਂ ਲਿਆਂਦਾ ਗਿਆ।

ਡਾ: ਰਾਜੂ ਨੇ ਰਾਜ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰਨ ਲਈ ਸਾਰੇ ਪੋਲਿੰਗ ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ।

ਉਨ੍ਹਾਂ 25000 ਬੂਥ ਲੈਵਲ ਅਫਸਰਾਂ (ਬੀ.ਐਲ.ਓ.), ਲੋਕ ਨਿਰਮਾਣ ਵਿਭਾਗ ਦੇ ਕੋਆਰਡੀਨੇਟਰਾਂ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਪਿੰਡ ਦੇ ਚੌਕੀਦਾਰਾਂ ਦਾ ਚੋਣ ਪ੍ਰਕਿਰਿਆ ਵਿੱਚ ਯੋਗਦਾਨ ਲਈ ਧੰਨਵਾਦ ਵੀ ਕੀਤਾ।

ਅਮਨ-ਕਾਨੂੰਨ ਦੀ ਸਥਿਤੀ ਬਾਰੇ, ਡਾ: ਰਾਜੂ ਨੇ ਕਿਹਾ ਕਿ ਰਾਜ ਵਿੱਚ ਚੋਣਾਂ ਨਾਲ ਸਬੰਧਤ ਕੁਝ ਮਾਮੂਲੀ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੋਲਿੰਗ ਵਾਲੇ ਦਿਨ ਕੁੱਲ 18 ਪਹਿਲੀਆਂ ਸੂਚਨਾ ਰਿਪੋਰਟਾਂ (ਐਫਆਈਆਰ) ਦਰਜ ਕੀਤੀਆਂ ਗਈਆਂ ਹਨ।

Leave a Reply

%d bloggers like this: