ਪੰਜਾਬ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਰਾਜ ਭਵਨ ਵਿਖੇ 19 ਮਾਰਚ ਨੂੰ ਸਵੇਰੇ 11 ਵਜੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਆਪਣੇ ਮੰਤਰੀ ਮੰਡਲ ਦੇ ਮੈਂਬਰਾਂ ਦੇ ਨਾਵਾਂ ਦਾ ਐਲਾਨ ਕਰਨਗੇ ਅਤੇ ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਹੋਵੇਗਾ।

ਭਗਵੰਤ ਮਾਨ ਨੇ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਇੱਕ ਖੁੱਲ੍ਹੇ ਸਮਾਗਮ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ।

ਭਗਵੰਤ ਮਾਨ ਵੱਲੋਂ ਆਪਣੀ ਕੈਬਨਿਟ ਵਿੱਚ 10 ਮੰਤਰੀ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਮੁੱਖ ਮੰਤਰੀ ਤੋਂ ਇਲਾਵਾ 17 ਮੰਤਰੀ ਹੋ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਬਾਕੀ ਸੱਤ ਮੰਤਰੀਆਂ ਨੂੰ ਬਾਅਦ ਵਿੱਚ ਸ਼ਾਮਲ ਕੀਤਾ ਜਾਵੇਗਾ।

ਕੈਬਨਿਟ ਮੰਤਰੀਆਂ ਦੇ ਸੰਭਾਵਿਤ ਨਾਵਾਂ ਨੂੰ ਲੈ ਕੇ ਅਟਕਲਾਂ ਜ਼ੋਰਾਂ ‘ਤੇ ਹਨ। ਸਮਝਿਆ ਜਾਂਦਾ ਹੈ ਕਿ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਕੁੰਵਰ ਵਿਜੇ ਪ੍ਰਤਾਪ ਸਿੰਘ, ਲਾਭ ਸਿੰਘ ਉਗੋਕੇ, ਬਲਜਿੰਦਰ ਕੌਰ, ਮੀਤ ਹੇਅਰ, ਜੀਵਨਜੀਤ ਕੌਰ, ਕੁਲਵੰਤ ਸਿੰਘ ਪੰਡੋਰੀ ਅਤੇ ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਹੋ ਸਕਦੇ ਹਨ।

Leave a Reply

%d bloggers like this: