ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਤੱਕ ਮੁਲਤਵੀ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੀਆਂ ਆਮ ਵਿਧਾਨ ਸਭਾ ਚੋਣਾਂ ਮੁਲਤਵੀ ਕਰ ਦਿੱਤੀਆਂ ਹਨ ਅਤੇ 20 ਫਰਵਰੀ (ਐਤਵਾਰ) ਨੂੰ ਚੋਣਾਂ ਦੀ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਹੈ।

ਈਸੀਆਈ ਨੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ 14 ਫਰਵਰੀ ਤੋਂ 20 ਫਰਵਰੀ ਤੱਕ ਚੋਣਾਂ ਮੁਲਤਵੀ ਕਰਨ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੀਆਂ ਬੇਨਤੀਆਂ ਦਾ ਨੋਟਿਸ ਲਿਆ ਹੈ। ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਰਵਿਦਾਸ ਭਾਈਚਾਰੇ ਦੇ ਮੈਂਬਰ 16 ਫਰਵਰੀ ਨੂੰ ਆਯੋਜਿਤ ਕੀਤੇ ਗਏ ਹਫ਼ਤੇ ਭਰ ਦੇ ਜਸ਼ਨਾਂ ਵਿੱਚ ਹਿੱਸਾ ਲੈਣ ਲਈ ਵਾਰਾਣਸੀ ਜਾਂਦੇ ਹਨ।

ਚੋਣ ਕਮਿਸ਼ਨ ਨੇ ਨਵਾਂ ਚੋਣ ਪ੍ਰੋਗਰਾਮ ਜਾਰੀ ਕੀਤਾ ਹੈ। ਜਿਸ ਅਨੁਸਾਰ ਚੋਣਾਂ ਲਈ ਨੋਟੀਫਿਕੇਸ਼ਨ 25 ਫਰਵਰੀ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦੀ ਆਖਰੀ ਮਿਤੀ 1 ਫਰਵਰੀ, ਪੜਤਾਲ ਦੀ ਮਿਤੀ 2 ਫਰਵਰੀ, ਵਾਪਸੀ ਦੀ ਮਿਤੀ 4 ਫਰਵਰੀ ਅਤੇ ਵੋਟਾਂ ਦੀ ਮਿਤੀ 20 ਫਰਵਰੀ ਹੈ।

Leave a Reply

%d bloggers like this: