ਪੰਜਾਬ ਵਿਧਾਨ ਸਭਾ ਚੋਣਾਂ 2022: ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 310.89 ਕਰੋੜ ਰੁਪਏ ਦਾ ਕੀਮਤੀ ਸਾਮਾਨ ਜ਼ਬਤ: ਸੀ.ਈ.ਓ.

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 31 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਕਰਕੇ 310.89 ਕਰੋੜ ਰੁਪਏ ਦਾ ਕੀਮਤੀ ਸਾਮਾਨ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨੀ ਟੀਮਾਂ ਨੇ 14.75 ਕਰੋੜ ਰੁਪਏ ਦੀ 27.86 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 275.59 ਕਰੋੜ ਰੁਪਏ ਦੇ ਮਨੋਵਿਗਿਆਨਕ ਪਦਾਰਥ ਵੀ ਬਰਾਮਦ ਕੀਤੇ ਹਨ ਅਤੇ 19.19 ਕਰੋੜ ਰੁਪਏ ਦੀ ਬੇਹਿਸਾਬੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਖੁਲਾਸਾ ਕੀਤਾ ਕਿ 1203 ਕਮਜ਼ੋਰ ਪਿੰਡਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 2903 ਵਿਅਕਤੀਆਂ ਦੀ ਸ਼ਨਾਖਤ ਮੁਸੀਬਤ ਦੇ ਸੰਭਾਵਿਤ ਸਰੋਤਾਂ ਵਜੋਂ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 1949 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਰੋਕਥਾਮ ਦੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 799 ਵਿਅਕਤੀਆਂ ਨੂੰ ਸੀਆਰਪੀਸੀ ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਜਕੜਿਆ ਗਿਆ ਹੈ।

ਉਨ•ਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2676 ਕੇਸਾਂ ‘ਤੇ ਅਮਲ ਕੀਤਾ ਜਾ ਚੁੱਕਾ ਹੈ, ਜਦਕਿ 39 ਕੇਸਾਂ ‘ਤੇ ਅਮਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 15722 ਨਾਕੇ ਚੱਲ ਰਹੇ ਹਨ।

ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਵਿੱਚ ਹੁਣ ਤੱਕ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ 376484 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 69 ਬਿਨਾਂ ਲਾਇਸੈਂਸ ਹਥਿਆਰ ਜ਼ਬਤ ਕੀਤੇ ਗਏ ਹਨ।

Leave a Reply

%d bloggers like this: