ਪੰਜਾਬ ਸਰਕਾਰ ਨੇ ਸਬਸਿਡੀ ‘ਤੇ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਦੀ ਮਿਤੀ ਵਧਾਈ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਦੀ ਮਦਦ ਲਈ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਹਨ।

ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਸਬਸਿਡੀ ‘ਤੇ ਪਰਾਲੀ ਪ੍ਰਬੰਧਨ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨਰੀ ਖਰੀਦਣ ਲਈ ਕਿਸਾਨਾਂ ਨੂੰ ਜਾਰੀ ਕੀਤੀਆਂ ਮਨਜ਼ੂਰੀਆਂ ਦੀ ਮਿਆਦ 20 ਨਵੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨੇ ਦੱਸਿਆ ਕਿ ਮਸ਼ੀਨਾਂ ਦੀ ਮਨਜ਼ੂਰੀ ਦੀ ਮਿਆਦ 7 ਨਵੰਬਰ, 2022 ਨੂੰ ਖਤਮ ਹੋ ਰਹੀ ਹੈ, ਨੂੰ 20 ਨਵੰਬਰ, 2022 ਤੱਕ ਵਧਾ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਖੁਲਾਸਾ ਕੀਤਾ ਕਿ ਬੇਲਰ ਰੇਕਸ ਮਸ਼ੀਨਾਂ ਦੀ ਖਰੀਦ ਲਈ ਨਵੀਂ ਮਨਜੂਰੀ 21 ਦਿਨਾਂ ਲਈ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਵੱਧ ਤੋਂ ਵੱਧ ਮਦਦ ਦੇਣ ਦੇ ਮਕਸਦ ਨਾਲ ਲਏ ਜਾ ਰਹੇ ਹਨ।

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।

Leave a Reply

%d bloggers like this: