ਬਲਜੀਤ ਸਿੰਘ ਦਾਦੂਵਾਲ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਆਲੋਚਨਾ

ਅੰੰਮਿ੍ਤਸਰ: ਬਲਜੀਤ ਸਿੰਘ ਦਾਦੂਵਾਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਦਿੱਤੇ ਬਿਆਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਆਲੋਚਨਾ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣਾ ਡਾਇਰੈਕਟਰ ਗੁਰਦੁਆਰਾ ਚੋਣਾਂ ਦਾ ਅਧਿਕਾਰ ਹੈ ਨਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਅਧਿਕਾਰ ਖੇਤਰ।

ਉਨ੍ਹਾਂ ਕਿਹਾ ਕਿ ਦਾਦੂਵਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਨੂੰ ਲੈ ਕੇ ਸੁਰਖੀਆਂ ਬਟੋਰਨ ਲਈ ਹੀ ਮੰਗ ਰਹੇ ਹਨ। ਉਹ ਜਾਣਬੁੱਝ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਦਾਦੂਵਾਲ ਦੀ ਅਸਲੀਅਤ ਸੰਗਤ ਜਾਣਦੀ ਹੈ।

ਸ੍ਰੀ ਰਾਮਦਾਸ ਨੇ ਕਿਹਾ ਕਿ ਸਭ ਨੂੰ ਪਤਾ ਹੈ ਕਿ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਦੌਰਾਨ ਸਰਨਾ ਭਰੋਵਾਲ ਅਤੇ ਮਨਜੀਤ ਸਿੰਘ ਜੀ.ਕੇ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਹੰਗਾਮਾ ਕੀਤਾ ਹੈ, ਦਾਦੂਵਾਲ ਵਰਗੇ ਲੋਕ ਆਦਤ ਤੋਂ ਬਾਹਰ ਹੋ ਕੇ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ।

ਦਾਦੂਵਾਲ ਨੂੰ ਆਪਣੇ ਦਾਇਰੇ ਵਿੱਚ ਰਹਿਣ ਅਤੇ ਕੌਮ ਨੂੰ ਗੁੰਮਰਾਹ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ।

Leave a Reply

%d bloggers like this: