ਭਗਵੰਤ ਮਾਨ ਖਟਕੜ ਕਲਾਂ ਵਿਖੇ ਅਹੁਦੇ ਦੀ ਸਹੁੰ ਚੁੱਕਣਗੇ

ਚੰਡੀਗੜ੍ਹ: ਭਗਵੰਤ ਮਾਨ ਸੀ.ਐਮ ਇਨ ਵੇਟਿੰਗ ਅਤੇ ‘ਆਪ’ ਆਗੂ ਨੇ ਅੱਜ ਐਲਾਨ ਕੀਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ ਖਟਕੜ ਕਲਾਂ ਵਿਖੇ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ।

ਸੰਗਰੂਰ ਸਥਿਤ ਨਿਵਾਸ ਸਥਾਨ ‘ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਸਿਧਾਂਤਾਂ ‘ਤੇ ਚੱਲੇ ਹਨ | ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੀ ਫੋਟੋ ਨਹੀਂ ਲਗਾਈ ਜਾਵੇਗੀ ਸਗੋਂ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਦੀਆਂ ਫੋਟੋਆਂ ਲਗਾਈਆਂ ਜਾਣਗੀਆਂ।

ਉਨ੍ਹਾਂ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਨੁਹਾਰ ਬਦਲਣ ਲਈ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਕ ਮਹੀਨੇ ਦੇ ਅੰਦਰ-ਅੰਦਰ ਬਦਲਾਅ ਨਜ਼ਰ ਆਵੇਗਾ। ਉਨ੍ਹਾਂ ਕਿਹਾ ਕਿ ਲੋਕ ਹੀ ਸਰਕਾਰ ਚਲਾਉਣਗੇ।

ਉਨ੍ਹਾਂ ਨੇ ਬੇਰੁਜ਼ਗਾਰੀ ਨੂੰ ਰੋਕਣ, ਸਿਹਤ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰਨਾ ਆਪਣੀਆਂ ਤਰਜੀਹਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਲੋਕ ਚੰਗੀ ਸਿਹਤ ਸਹੂਲਤਾਂ ਅਤੇ ਚੰਗੇ ਸਕੂਲ ਚਾਹੁੰਦੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਉਹ ਉਨ੍ਹਾਂ ‘ਤੇ ਭਰੋਸਾ ਕਰਨ ਅਤੇ ਉਹ ਉਨ੍ਹਾਂ ਤੱਕ ਪਹੁੰਚ ਕਰਨਗੇ।

Leave a Reply

%d bloggers like this: