ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ 92 ਵਿਧਾਇਕਾਂ ਨਾਲ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰੰਮਿ੍ਤਸਰ: ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 92 ਵਿਧਾਇਕਾਂ ਨਾਲ ਐਤਵਾਰ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਸੂਚਨਾ ਦਫ਼ਤਰ ਵਿਖੇ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਪੰਜਾਬ ‘ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਰਹੇ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ।ਭਗਵੰਤ ਮਾਨ ਨੇ ਰਾਜ ਭਵਨ ‘ਚ ਸਹੁੰ ਚੁੱਕਣ ਦੀ ਬਜਾਏ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਸਹੁੰ ਚੁੱਕਣ ਦਾ ਐਲਾਨ ਕੀਤਾ ਸੀ।
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਇਤਿਹਾਸਕ ਜਲਿਆਂਵਾਲਾ ਬਾਗ ਅਤੇ ਦੁਰਗਿਆਣਾ ਮੰਦਿਰ ਵਿਖੇ ਵੀ ਮੱਥਾ ਟੇਕਿਆ।

ਜ਼ਿਕਰਯੋਗ ਹੈ ਕਿ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ 16 ਮਾਰਚ ਨੂੰ ਹੋਵੇਗਾ।

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਚੋਣਾਂ ਵਿੱਚ 92 ਸੀਟਾਂ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ, ਇਸਦੇ ਜ਼ਿਆਦਾਤਰ ਵਿਰੋਧੀਆਂ ਨੂੰ ਹਾਸ਼ੀਏ ‘ਤੇ ਧੱਕ ਦਿੱਤਾ। 117 ਮੈਂਬਰੀ ਵਿਧਾਨ ਸਭਾ ‘ਚ ਕਾਂਗਰਸ ਨੇ 18 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ।

Leave a Reply

%d bloggers like this: