ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਸਹੁੰ ਚੁੱਕੀ, ਰਾਜਪਾਲ ਨੂੰ ਦਿੱਤਾ ਸਿਰੋਪਾਓ

ਚੰਡੀਗੜ੍ਹ: ਭਗਵੰਤ ਸਿੰਘ ਮਾਨ ਨੂੰ ਅੱਜ ਜ਼ਿਲ੍ਹਾ ਨਵਾਂਸ਼ਹਿਰ ਦੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਇੱਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ ਗਈ। ਉਨ੍ਹਾਂ ਨੂੰ ਰਾਜਪਾਲ ਬਨਵਾਰੀ ਲਾਲ ਨੇ ਸਹੁੰ ਚੁਕਾਈ।

ਭਗਵੰਤ ਮਾਨ ਨੇ ਸਨਮਾਨ ਚਿੰਨ੍ਹ ਵਜੋਂ ਰਾਜਪਾਲ ਨੂੰ ਸਿਰੋਪਾਓ ਭੇਟ ਕੀਤਾ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ। ਰਾਜਪਾਲ ਦੇ ਸਮਾਗਮ ਵਾਲੀ ਥਾਂ ਤੋਂ ਚਲੇ ਜਾਣ ਤੋਂ ਬਾਅਦ ਭਗਵੰਤ ਮਾਨ ਨੇ ਸੂਬੇ ਭਰ ਤੋਂ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਮਰਥਕਾਂ ਨੂੰ ਸੰਬੋਧਨ ਕੀਤਾ।

ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਮੌਜੂਦ ਸਨ। ਸਮਾਗਮ ਵਿੱਚ ਗੁਰਦਾਸ ਮਾਨ ਅਤੇ ਕਾਂਗਰਸੀ ਸੰਸਦ ਮੈਂਬਰ ਮੁਹੰਮਦ ਸਦੀਕ ਸਮੇਤ ਕਈ ਹੋਰ ਪੰਜਾਬੀ ਕਲਾਕਾਰਾਂ ਨੇ ਵੀ ਸ਼ਿਰਕਤ ਕੀਤੀ।

ਸਹੁੰ ਚੁੱਕ ਸਮਾਗਮ ਇਕ ਘੰਟੇ ਦੀ ਦੇਰੀ ਨਾਲ ਸ਼ੁਰੂ ਹੋਇਆ। ਸਮਾਰੋਹ ਦੁਪਹਿਰ 12.30 ਵਜੇ ਲਈ ਤਹਿ ਕੀਤਾ ਗਿਆ ਸੀ ਜੋ ਦੁਪਹਿਰ 1.30 ਵਜੇ ਸ਼ੁਰੂ ਹੋਇਆ। ਖਰਾਬ ਮੌਸਮ ਕਾਰਨ ਭਗਵੰਤ ਮਾਨ ਦੇ ਹੈਲੀਕਾਪਟਰ ਨੂੰ ਮੋਹਾਲੀ ਤੋਂ ਉਡਾਣ ਭਰਨ ‘ਚ ਦੇਰੀ ਹੋਈ।

Leave a Reply

%d bloggers like this: