ਭਗਵੰਤ ਮਾਨ ਪੰਜਾਬ ਦੇ ਰਾਜਪਾਲ ਨੂੰ ਮਿਲੇ, ਸਰਕਾਰ ਬਣਾਉਣ ਦਾ ਕੀਤਾ ਦਾਅਵਾ

16 ਮਾਰਚ ਨੂੰ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੇ ਆਗੂ ਚੁਣੇ ਗਏ ਭਗਵੰਤ ਮਾਨ ਨੇ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।

ਭਗਵੰਤ ਮਾਨ ਨੇ ਰਾਜਪਾਲ ਨੂੰ 92 ਵਿਧਾਇਕਾਂ ਦੀ ਸੂਚੀ ਸੌਂਪੀ। ਰਾਜਪਾਲ ਨੇ ਇਸ ਦਾਅਵੇ ਨੂੰ ਸਵੀਕਾਰ ਕਰ ਲਿਆ ਅਤੇ ਭਗਵੰਤ ਮਾਨ ਨੂੰ ਅਗਲੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਭਗਵੰਤ ਮਾਨ 16ਵੀਂ ਵਿਧਾਨ ਸਭਾ ਵਿੱਚ ਪੂਰਨ ਬਹੁਮਤ ਨਾਲ ਅਗਵਾਈ ਕਰਨਗੇ।

ਰਾਜ ਭਵਨ ਦੇ ਅਧਿਕਾਰਤ ਸੂਤਰਾਂ ਅਨੁਸਾਰ ਭਗਵੰਤ ਮਾਨ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ, ਜ਼ਿਲ੍ਹਾ ਨਵਾਂਸ਼ਹਿਰ ਵਿਖੇ 16 ਮਾਰਚ ਨੂੰ ਦੁਪਹਿਰ 12.30 ਵਜੇ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ।

Leave a Reply

%d bloggers like this: