ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 282 ਰੁਪਏ ਪ੍ਰਤੀ ਦਿਨ ਹੋ ਗਈ ਹੈ

ਨਵਾਂਸ਼ਹਿਰ: ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਕਾਨੂੰਨ (ਨਰੇਗਾ) ਤਹਿਤ ਮਜ਼ਦੂਰਾਂ ਦੀ ਦਿਹਾੜੀ 282 ਰੁਪਏ ਪ੍ਰਤੀ ਦਿਨ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਪਹਿਲਾਂ ਮਜ਼ਦੂਰਾਂ ਨੂੰ 269 ਰੁਪਏ ਦਿਹਾੜੀ ਮਿਲਦੀ ਸੀ ਜੋ ਕਿ ਇਸ ਸਾਲ 1 ਅਪ੍ਰੈਲ ਤੋਂ ਵਧਾ ਕੇ 282 ਰੁਪਏ ਕਰ ਦਿੱਤੀ ਗਈ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਰੋਜ਼ਗਾਰ ਗਰੰਟੀ ਐਕਟ (ਮਨਰੇਗਾ) ਸਕੀਮ ਅਧੀਨ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਾਏ ਗਏ ਮਜ਼ਦੂਰਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਵਧੀ ਹੋਈ ਉਜਰਤ ਦਾ ਲਾਭ ਲੈ ਸਕਣ।

Leave a Reply

%d bloggers like this: