ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 266 ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦਾ ਵੀਜ਼ਾ

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ 266 ਸ਼ਰਧਾਲੂਆਂ ਦੇ ਵੀਜ਼ੇ ਪ੍ਰਾਪਤ ਕਰ ਲਏ ਹਨ। ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਮੀਡੀਆ ਰਿਪੋਰਟਾਂ ਮੁਤਾਬਕ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਭੇਜਿਆ ਗਿਆ ਸੀ। 266 ਨੂੰ ਵੀਜ਼ੇ ਮਿਲ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 11 ਸ਼ਰਧਾਲੂਆਂ ਦੇ ਨਾਂ ਕੱਟ ਦਿੱਤੇ ਗਏ ਹਨ। ਕੁਲਵਿੰਦਰ ਸਿੰਘ ਰਮਦਾਸ ਅਨੁਸਾਰ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਅਤੇ 30 ਜੂਨ ਨੂੰ ਘਰ ਪਰਤੇਗਾ।

Leave a Reply

%d bloggers like this: