ਯੋਗੀ ਨੇ ਬਿਜਲੀ ਡਿੱਗਣ ਨਾਲ ਮਰਨ ਵਾਲਿਆਂ ਦੇ ਵਾਰਸਾਂ ਨੂੰ ਮਦਦ ਦਾ ਐਲਾਨ ਕੀਤਾ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਸਮਾਨੀ ਬਿਜਲੀ ਡਿੱਗਣ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਸਮਾਨੀ ਬਿਜਲੀ ਡਿੱਗਣ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸੂਬੇ ‘ਚ ਬੁੱਧਵਾਰ ਨੂੰ ਵੱਖ-ਵੱਖ ਘਟਨਾਵਾਂ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ।

ਰਾਹਤ ਕਮਿਸ਼ਨਰ ਦਫ਼ਤਰ ਵੱਲੋਂ ਦਿੱਤੇ ਵੇਰਵਿਆਂ ਅਨੁਸਾਰ ਬਿਜਲੀ ਡਿੱਗਣ ਕਾਰਨ ਚਾਰ ਮੌਤਾਂ ਬਾਂਦਾ ਤੋਂ, ਦੋ ਫਤਿਹਪੁਰ ਤੋਂ ਅਤੇ ਬਲਰਾਮਪੁਰ, ਚੰਦੌਲੀ, ਬੁਲੰਦਸ਼ਹਿਰ, ਰਾਏਬਰੇਲੀ, ਅਮੇਠੀ, ਕੌਸ਼ਾਂਭੀ, ਸੁਲਤਾਨਪੁਰ ਅਤੇ ਚਿਤਰਕੂਟ ਜ਼ਿਲ੍ਹਿਆਂ ਵਿੱਚ ਇੱਕ-ਇੱਕ ਦੀ ਮੌਤ ਹੋਈ ਹੈ।

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮੌਤਾਂ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਸਬੰਧਤ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਪੀੜਤ ਪਰਿਵਾਰਾਂ ਨੂੰ ਤੁਰੰਤ 4-4 ਲੱਖ ਰੁਪਏ ਦੇਣ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

Leave a Reply

%d bloggers like this: