ਲੋਕ ਚਾਹੁੰਦੇ ਹਨ ਕਿ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇ: ਬਲਬੀਰ ਸਿੱਧੂ

ਮੋਹਾਲੀ: ਮੰਗਲਵਾਰ ਨੂੰ ਪਿੰਡ ਦੁਰਾਲੀ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਮੁਹਾਲੀ ਤੋਂ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇ।

ਉਨ੍ਹਾਂ ਕਿਹਾ, ”ਕਾਂਗਰਸ ਲੰਬੇ ਸਮੇਂ ਤੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੀ ਆ ਰਹੀ ਹੈ ਅਤੇ ਕਾਂਗਰਸ ਨੂੰ ਦੇਸ਼ ਦੀਆਂ ਸਮੱਸਿਆਵਾਂ ਅਤੇ ਆਮ ਆਦਮੀ ਦੀਆਂ ਤਕਲੀਫਾਂ ਦੀ ਸਮਝ ਹੈ।”

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਵਿਕਾਸ ਕਾਰਜਾਂ ਦੀ ਬਦੌਲਤ ਹੀ ਮੁਹਾਲੀ ਦੇ ਲੋਕਾਂ ਨੇ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦਾ ਮੇਅਰ ਚੁਣਿਆ ਸੀ ਅਤੇ ਹੁਣ ਮੁੜ ਪੰਜਾਬ ਦੇ ਲੋਕ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਉਤਾਵਲੇ ਹਨ।
ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਸੋਸ਼ਲ ਮੀਡੀਆ ‘ਤੇ ਝੂਠਾ ਪ੍ਰਚਾਰ ਕਰਕੇ ਇਹ ਸਾਬਤ ਕਰ ਰਹੀ ਹੈ ਕਿ ਉਹ ਇਸ ਵਾਰ ਕਾਂਗਰਸ ਨਾਲ ਸਿੱਧੀ ਟੱਕਰ ‘ਚ ਹਨ। ਹਾਲਾਂਕਿ ਅਸਲ ਵਿੱਚ ਇਸ ਵਾਰ ਵੀ ਕੋਈ ਪਾਰਟੀ ਕਾਂਗਰਸ ਦਾ ਮੁਕਾਬਲਾ ਕਰਨ ਦੇ ਨੇੜੇ ਨਹੀਂ ਹੈ ਅਤੇ ਅਸੀਂ 2022 ਦੀਆਂ ਚੋਣਾਂ ਭਾਰੀ ਬਹੁਮਤ ਨਾਲ ਜਿੱਤਾਂਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤਮਈ ਮਾਹੌਲ ਅਤੇ ਵਿਕਾਸ ਚਾਹੁੰਦੇ ਹਨ। ਮੌਜੂਦਾ ਸਮੇਂ ਵਿਚ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਵਿਕਾਸ ਅਤੇ ਤਰੱਕੀ ਦੇ ਰਾਹ ‘ਤੇ ਲਿਜਾਣ ਦੇ ਸਮਰੱਥ ਹੈ।
ਲੋਕਾਂ ਵੱਲੋਂ ਸਾਨੂੰ ਜੋ ਹੁੰਗਾਰਾ ਮਿਲ ਰਿਹਾ ਹੈ, ਉਹ ਬਹੁਤ ਵਧੀਆ ਹੈ, ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪੰਜਾਬ ਦੇ ਲੋਕ ਇਸ ਵਾਰ ਵੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣਗੇ।

Leave a Reply

%d bloggers like this: