ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਸੈਕਟਰ 17 ਦੇ ਦਫ਼ਤਰਾਂ ਦੀ ਕੀਤੀ ਅਚਨਚੇਤ ਚੈਕਿੰਗ

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਚੰਡੀਗੜ੍ਹ ਦੇ ਸੈਕਟਰ-17 ਸਥਿਤ ਵਿਭਾਗ ਦੇ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਸਰਕਲ ਅਤੇ ਮੰਡਲ ਦਫ਼ਤਰਾਂ ਦੀਆਂ ਸਾਰੀਆਂ ਸ਼ਾਖਾਵਾਂ ਦਾ ਦੌਰਾ ਕੀਤਾ ਅਤੇ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ।

ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਸਰਕਲ ਅਤੇ ਮੰਡਲ ਦਫ਼ਤਰਾਂ ਦੇ ਪੱਤਰ ਵਿਹਾਰ, ਲੇਖਾ ਅਤੇ ਡਰਾਇੰਗ ਸ਼ਾਖਾਵਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਇਨ੍ਹਾਂ ਬਰਾਂਚਾਂ ਦੇ ਸਟਾਫ਼ ਅਤੇ ਅਧਿਕਾਰੀਆਂ ਨੂੰ ਆਪਣੇ ਦਫ਼ਤਰੀ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ।

ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਵੀ ਇਸੇ ਇਮਾਰਤ ਵਿੱਚ ਸਥਿਤ ਸਹਿਕਾਰਤਾ ਵਿਭਾਗ ਦੇ ਦਫਤਰਾਂ ਦਾ ਦੌਰਾ ਕੀਤਾ।

ਮੰਤਰੀ ਨੇ ਅਹੁਦੇਦਾਰਾਂ ਤੋਂ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਬਿਨਾਂ ਕਿਸੇ ਦਬਾਅ ਦੇ ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਆਪਣੀ ਡਿਊਟੀ ਨਿਭਾਉਂਦੇ ਹੋਏ ਲੋਕ ਹਿੱਤਾਂ ਨੂੰ ਸਰਵਉੱਚ ਰੱਖਿਆ ਜਾਣਾ ਚਾਹੀਦਾ ਹੈ।

ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਆਪਣੇ ਫਰਜ਼ਾਂ ਵਿੱਚ ਇਮਾਨਦਾਰੀ ਨੂੰ ਯਕੀਨੀ ਬਣਾਉਣ ਦਾ ਸੱਦਾ ਦਿੱਤਾ ਅਤੇ ਸੁਚੇਤ ਕੀਤਾ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ।

Leave a Reply

%d bloggers like this: