ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੋਮਵਾਰ ਨੂੰ ਵਿਨੈ ਕੁਮਾਰ ਸਕਸੈਨਾ ਨੂੰ ਦਿੱਲੀ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਹੈ। ਸਕਸੈਨਾ ਅਨਿਲ ਬੈਜਲ ਦੀ ਥਾਂ ਲੈਣਗੇ, ਜਿਨ੍ਹਾਂ ਨੇ ਪਿਛਲੇ ਹਫ਼ਤੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਰਾਸ਼ਟਰਪਤੀ ਭਵਨ ਤੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ, “ਭਾਰਤ ਦੇ ਰਾਸ਼ਟਰਪਤੀ ਵਿਨੈ ਕੁਮਾਰ ਸਕਸੈਨਾ ਨੂੰ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਪ੍ਰਭਾਵੀ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦਾ ਉਪ ਰਾਜਪਾਲ ਨਿਯੁਕਤ ਕਰਕੇ ਖੁਸ਼ ਹਨ।”
ਇਸ ਵਿੱਚ ਅੱਗੇ ਕਿਹਾ ਗਿਆ ਹੈ, “ਭਾਰਤ ਦੇ ਰਾਸ਼ਟਰਪਤੀ ਨੇ ਦਿੱਲੀ ਦੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਅਨਿਲ ਬੈਜਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।”