ਵੈਸ਼ਨੋ ਦੇਵੀ ਸ਼ਰਧਾਲੂਆਂ ਨੂੰ ਹੈਲੀਕਾਪਟਰ ਦੀਆਂ ਜਾਅਲੀ ਟਿਕਟਾਂ ਵੇਚਣ ਵਾਲੇ ਚਾਰ ਗ੍ਰਿਫ਼ਤਾਰ

ਜੰਮੂ: ਫਰਜ਼ੀ ਵੈੱਬਸਾਈਟਾਂ ਰਾਹੀਂ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਸ਼ਰਧਾਲੂਆਂ ਨੂੰ ਹੈਲੀਕਾਪਟਰ ਦੀਆਂ ਟਿਕਟਾਂ ਦੇਣ ਦੇ ਨਾਂ ‘ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਸੂਤਰਾਂ ਨੇ ਕਿਹਾ: “ਜੰਮੂ ਸਾਈਬਰ ਪੁਲਿਸ ਨੇ ਰਾਜਸਥਾਨ ਪੁਲਿਸ ਦੀ ਸਹਾਇਤਾ ਨਾਲ ਚਾਰ ਵਿਅਕਤੀਆਂ ਨੂੰ ਜਾਅਲੀ ਵੈੱਬਸਾਈਟਾਂ ਰਾਹੀਂ ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਨੂੰ ਹੈਲੀਕਾਪਟਰ ਦੀਆਂ ਟਿਕਟਾਂ ਪ੍ਰਦਾਨ ਕਰਨ ਦੇ ਨਾਮ ‘ਤੇ ਲੋਕਾਂ ਨਾਲ ਧੋਖਾਧੜੀ ਕਰਨ ਲਈ ਗ੍ਰਿਫਤਾਰ ਕੀਤਾ ਹੈ”।

ਧੋਖੇਬਾਜ਼ਾਂ ਦਾ ਇਹ ਗਿਰੋਹ ਜਾਅਲੀ ਵੈੱਬਸਾਈਟਾਂ ਰਾਹੀਂ ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਨੂੰ ਹੈਲੀਕਾਪਟਰ ਦੀਆਂ ਟਿਕਟਾਂ ਦੀ ਆਨਲਾਈਨ ਪੇਸ਼ਕਸ਼ ਕਰ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਗੈਂਗ ਦੇ ਮੈਂਬਰਾਂ ਨੂੰ ਸਰਗਨਾ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ।

Leave a Reply

%d bloggers like this: